ਫਰੀਦਾਬਾਦ ਵਿਚ ਇੱਕ ਕਾਰ ਵਿਚ ਵਪਾਰੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਵਪਾਰੀ ਦੀ ਸਿਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾਉਣ ਦੇ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਰ ਸੈਕਟਰ-65 ਦੀ ਕੇਐੱਲਜੇ ਸੁਸਾਇਟੀ ਦੇ ਸਾਹਮਣੇ ਮਿਲੀ ਜਿਸ ਵਿਚੋਂ ਵਪਾਰੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ 5 ਲੋਕਾਂ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ ਪਰ ਹੁਣ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਵਪਾਰੀ ਦੇ ਸਿਰ ਵਿਚ ਗੋਲੀ ਮਾਰੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿੰਕ ਐਕਸਪਰਟ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਪਾਰੀ ਦੀ ਮੌਤ ਨਾਲ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਫਿਲਹਾਲ ਪੁਲਿਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿਛ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।