ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਇਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਟਰਾਂਸਪੋਰਟ ਵਿਭਾਗ ਤੋਂ ਲੈ ਕੇ ਲਾਇਸੈਂਸ ‘ਤੇ ਵਜ਼ੀਫ਼ੇ ਦੀਆਂ ਫਾਈਲਾਂ ਤੱਕ ਦਾ ਕੰਮ ਨਹੀਂ ਹੋ ਸਕਿਆ।

ਯੂਨੀਅਨ ਦੀ ਹੜਤਾਲ ਕਾਰਨ ਇੱਕ ਹਫ਼ਤੇ ਤੱਕ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਵੇਗਾ। ਮੁਲਾਜ਼ਮਾਂ ਨੇ 15 ਅਕਤੂਬਰ ਤੱਕ ਹੜਤਾਲ ਦਾ ਐਲਾਨ ਕੀਤਾ ਹੈ। ਸ਼ਨੀਵਾਰ ਅਤੇ ਐਤਵਾਰ ਛੁੱਟੀਆਂ ਹੋਣ ਕਾਰਨ ਹੁਣ ਸੋਮਵਾਰ ਤੋਂ ਹੀ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ। ਹੜਤਾਲ ਤੋਂ ਬਾਅਦ ਮੰਗਲਵਾਰ ਨੂੰ ਮੁਲਾਜ਼ਮਾਂ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਮੰਗਲਵਾਰ ਨੂੰ 125 ਦੇ ਆਸ-ਪਾਸ ਜਾਇਦਾਦ ਦੀਆਂ ਰਜਿਸਟਰੀਆਂ ਨਹੀਂ ਹੋ ਸਕੀਆਂ। ਹਾਲਾਂਕਿ ਸਬ-ਰਜਿਸਟਰਾਰ ਆਮ ਵਾਂਗ ਦਫ਼ਤਰ ਪੁੱਜੇ ਪਰ ਪੈਂਡਿੰਗ ਫਾਈਲਾਂ ਨੂੰ ਕਲੀਅਰ ਕਰਦੇ ਰਹੇ। ਮੁਲਾਜ਼ਮ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਹਾਤੇ ਵਿੱਚ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
Comment here