ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ‘ਤੋਂ ਬਾਹਰ ਕੱਢ ਦਿੱਤਾ ਹੈ। ਨਰਿੰਦਰ ਲਾਲੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਹਨ।
ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਨਰਿੰਦਰ ਪਾਲ ਲਾਲੀ ਨੂੰ ਪਾਰਟੀ ਤੋਂ ਬਰਖਾਸਤ ਕੀਤਾ ਹੈ। ਲਾਲੀ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਧਰਨੇ ਦੇ ਬਰਾਬਰ ਪਟਿਆਲਾ ਵਿੱਚ ਆਪਣਾ ਧਰਨਾ ਲਾਇਆ ਸੀ। ਪਾਰਟੀ ਨੇ ਇਸ ਨੂੰ ਅਨੁਸ਼ਾਸਨਹੀਣਤਾ ਮੰਨਦੇ ਹੋਏ ਪਾਰਟੀ ਤੋਂ ਬਰਖਾਸਤ ਕਰ ਦਿੱਤਾ। ਵੜਿੰਗ ਦੀ ਸਿਫਾਰਿਸ਼ ‘ਤੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਹੈ।

ਇਥੇ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਵਾਇਰਲ ਆਡੀਓ ਨੂੰ ਲੈ ਕੇ ਕਾਂਗਰਸ ਨੇ ਸੋਮਵਾਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨਾ ਦਿੱਤਾ ਸੀ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿੱਚ ਧਰਨਾ ਦਿੱਤਾ ਸੀ।
ਇਸ ਧਰਨੇ ਦੇ ਵੱਖਰਾ ਹੋ ਕੇ ਨਰਿੰਦਰ ਪਾਲ ਲਾਲੀ ਨੇ ਆਪਣਾ ਵੱਖਰਾ ਧਰਨਾ ਲਾਇਆ। ਅਜਿਹਾ ਉਦੋਂ ਹੋਇਆ ਜਦੋਂ ਲਾਲੀ ਨੂੰ ਪਾਰਟੀ ਵੱਲੋਂ ਇੱਕ ਹੀ ਧਰਨਾ ਦੇਣ ਦਾ ਸੰਦੇਸ਼ ਭੇਜ ਦਿੱਤਾ ਗਿਆ ਸੀ। ਵੱਖਰੇ ਤੌਰ ‘ਤੇ ਧਰਨਾ ਦੇਣ ਨੂੰ ਪਾਰਟੀ ਨੇ ਅਨੁਸ਼ਾਸਨਹੀਣਤਾ ਮੰਨਿਆ, ਜਿਸ ਤੋਂ ਬਾਅਦ ਸੂਬਾ ਪ੍ਰਧਾਨ ਨੇ ਲਾਲੀ ਨੂੰ ਪਾਰਟੀ ਤੋਂ ਬਰਖਾਸਤ ਕਰਨ ਲਈ ਸੂਬਾ ਇੰਚਾਰਜ ਹਰੀਸ਼ ਚੌਧਰੀ ਨੂੰ ਸ਼ਿਕਾਇਤ ਕੀਤੀ, ਜਿਸ ‘ਤੇ ਸੂਬਾ ਇੰਚਾਰਜ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ।
Comment here