ਲੋਕ ਸਭਾ ਚੋਣਾਂ 2024 ਦੇ ਲਈ ਅੰਮ੍ਰਿਤਸਰ ਤੋਂ ਕਾਂਗਰਸ ਨੇ ਤੀਸਰੀ ਵਾਰ ਗੁਰਜੀਤ ਸਿੰਘ ਔਜਲਾ ਤੇ ਦਾਵ ਖੇਡਿਆ ਅਤੇ ਕਾਂਗਰਸ ਨੇ ਗੁਰਜੀਤ ਸਿੰਘ ਔਜਲਾ ਨੂੰ ਫਿਰ ਤੋਂ ਉਮੀਦਵਾਰ ਐਲਾਨ ਹੈ ਜਿਸ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਪਹੁੰਚੇ ਤੇ ਕਾਂਗਰਸੀ ਵਰਕਰਾਂ ਤੇ ਨੇਤਾਵਾਂ ਵੱਲੋਂ ਔਜਲਾ ਦਾ ਭਰਵਾਂ ਸਵਾਗਤ ਕੀਤਾ ਗਿਆ ਇਸ ਦੌਰਾਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਉੱਪਰ ਸੈਂਕੜਿਆਂ ਦੀ ਤਾਦਾਦ ਚ ਪਹੁੰਚੇ ਵਰਕਰ ਅਤੇ ਉਹਨਾਂ ਵੱਲੋਂ ਫੁੱਲਾਂ ਦੇ ਨਾਲ ਗੁਰਜੀਤ ਸਿੰਘ ਔਜਲਾ ਦਾ ਸਵਾਗਤ ਕੀਤਾ ਗਿਆ ਤੇ ਗੁਰਜੀਤ ਸਿੰਘ ਔਜਲਾ ਦੇ ਅੰਮ੍ਰਿਤਸਰ ਪਹੁੰਚਣ ਤੇ ਉਹਨਾਂ ਨੇ ਢੋਲ ਵਜਾ ਕੇ ਭੰਗੜੇ ਪਾ ਕੇ ਸਵਾਗਤ ਕੀਤਾ ਇਸ ਦੌਰਾਨ ਵਰਕਰਾਂ ਦੇ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲੀ ਦੂਜੇ ਪਾਸੇ ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਗੁਰਜੀਤ ਸਿੰਘ ਔਜਲਾ ਨੂੰ ਪਾਰਟੀ ਹਾਈ ਕਮਾਂਡ ਨੇ ਟਿਕਟ ਦੇ ਕੇ ਭੇਜਿਆ ਇਥੇ ਅਸੀਂ ਵੱਡੀ ਲੀਡ ਦੇ ਨਾਲ ਗੁਰਜੀਤ ਸਿੰਘ ਔਜਲਾ ਨੂੰ ਜਿਤਾ ਕੇ ਸੰਸਦ ਵਿੱਚ ਦੁਬਾਰਾ ਭੇਜਾਂਗੇ ਦੂਜੇ ਪਾਸੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਹੀ ਸਾਰੇ ਵਰਕਰਾਂ ਦਾ ਤੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੀਟ ਗੁਰਜੀਤ ਸਿੰਘ ਔਜਲਾ ਨੂੰ ਨਹੀਂ ਬਲਕਿ ਹਰ ਇੱਕ ਕਾਂਗਰਸੀ ਵਰਕਰ ਨੂੰ ਮਿਲੀ ਹੈ ਅਤੇ ਉਹ ਹਰ ਇੱਕ ਕਾਂਗਰਸੀ ਵਰਕਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜੋ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਉਹਨਾਂ ਦਾ ਸਵਾਗਤ ਕਰਨ ਪਹੁੰਚੇ। ਉਹਨਾਂ ਕਿਹਾ ਕਿ ਪਹਿਲਾਂ ਵੀ ਦੋ ਵਾਰ ਉਹ ਅੰਮ੍ਰਿਤਸਰ ਦੇ ਸਾਂਸਦ ਰਹਿ ਕੇ ਬਹੁਤ ਸਾਰੀ ਵਿਕਾਸ ਕਾਰਜ ਅੰਮ੍ਰਿਤਸਰ ਲਈ ਕੀਤੇ ਹਨ ਤੇ ਬਹੁਤ ਸਾਰੀਆਂ ਸੇਵਾਵਾਂ ਅੰਮ੍ਰਿਤਸਰ ਲਈ ਕਰ ਰਹੇ ਹਨ। ਅਤੇ ਤੀਸਰੀ ਵਾਰ ਅਗਰ ਅੰਮ੍ਰਿਤਸਰ ਸ਼ਹਿਰ ਵਾਸੀ ਉਹਨਾਂ ਨੂੰ ਮੌਕਾ ਦਿੰਦੇ ਹਨ ਤੇ ਉਹ ਫਿਰ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਡੀ ਗਿਣਤੀ ਚ ਵਿਕਾਸ ਕਰਨਗੇ।
ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਕਾਂਗਰਸ ਨੇ ਤੀਸਰੀ ਵਾਰ ਟਿਕਟ ਦੇ ਕੇ ਨਵਾਜਿਆ ||
April 16, 20240

Related Articles
June 28, 20210
India Successfully Test Fires Agni Prime – New Missile In Agni Series
Agni Prime Missile: Two days ago the DRDO, or Defence Research and Development Organisation, successfully test fired an extended range version of the indigenously developed 'Pinaka' rocket
Read More
September 21, 20220
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਭਰੋਸਗੀ ਮਤਾ ਲਿਆਏਗੀ ਮਾਨ ਸਰਕਾਰ, ਕੈਬਨਿਟ ਨੇ ਦਿੱਤੀ ਮਨਜ਼ੂਰੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਭਰੋਸਗੀ ਮਤਾ ਸਾਬਤ ਕਰੇਗੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਕਾਰਨ ਭਗਵੰਤ ਮਾਨ ਸਰਕਾਰ 22 ਸਤੰਬਰ ਨੂੰ ਵਿਧਾਨ ਸਭਾ ਵਿਚ ਵਿਸ਼ਵਾਸ ਮਤ ਲਿਆਏਗੀ। ਪੰਜਾਬ ਕੈਬਨਿਟ ਨੇ ਅੱਜ ਵਿਧਾਨ ਸ
Read More
June 8, 20210
Jailed Wrestler Sushil Kumar Demands Protein Shake, Exercise Bands
Sushil Kumar, the only Indian to have won two individual Olympic medals, has approached a Delhi court with his requests.
Wrestler Sushil Kumar, arrested in connection with the murder of a fellow wr
Read More
Comment here