ਲੋਕ ਸਭਾ ਚੋਣਾਂ 2024 ਦੇ ਲਈ ਅੰਮ੍ਰਿਤਸਰ ਤੋਂ ਕਾਂਗਰਸ ਨੇ ਤੀਸਰੀ ਵਾਰ ਗੁਰਜੀਤ ਸਿੰਘ ਔਜਲਾ ਤੇ ਦਾਵ ਖੇਡਿਆ ਅਤੇ ਕਾਂਗਰਸ ਨੇ ਗੁਰਜੀਤ ਸਿੰਘ ਔਜਲਾ ਨੂੰ ਫਿਰ ਤੋਂ ਉਮੀਦਵਾਰ ਐਲਾਨ ਹੈ ਜਿਸ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਪਹੁੰਚੇ ਤੇ ਕਾਂਗਰਸੀ ਵਰਕਰਾਂ ਤੇ ਨੇਤਾਵਾਂ ਵੱਲੋਂ ਔਜਲਾ ਦਾ ਭਰਵਾਂ ਸਵਾਗਤ ਕੀਤਾ ਗਿਆ ਇਸ ਦੌਰਾਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਉੱਪਰ ਸੈਂਕੜਿਆਂ ਦੀ ਤਾਦਾਦ ਚ ਪਹੁੰਚੇ ਵਰਕਰ ਅਤੇ ਉਹਨਾਂ ਵੱਲੋਂ ਫੁੱਲਾਂ ਦੇ ਨਾਲ ਗੁਰਜੀਤ ਸਿੰਘ ਔਜਲਾ ਦਾ ਸਵਾਗਤ ਕੀਤਾ ਗਿਆ ਤੇ ਗੁਰਜੀਤ ਸਿੰਘ ਔਜਲਾ ਦੇ ਅੰਮ੍ਰਿਤਸਰ ਪਹੁੰਚਣ ਤੇ ਉਹਨਾਂ ਨੇ ਢੋਲ ਵਜਾ ਕੇ ਭੰਗੜੇ ਪਾ ਕੇ ਸਵਾਗਤ ਕੀਤਾ ਇਸ ਦੌਰਾਨ ਵਰਕਰਾਂ ਦੇ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲੀ ਦੂਜੇ ਪਾਸੇ ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਗੁਰਜੀਤ ਸਿੰਘ ਔਜਲਾ ਨੂੰ ਪਾਰਟੀ ਹਾਈ ਕਮਾਂਡ ਨੇ ਟਿਕਟ ਦੇ ਕੇ ਭੇਜਿਆ ਇਥੇ ਅਸੀਂ ਵੱਡੀ ਲੀਡ ਦੇ ਨਾਲ ਗੁਰਜੀਤ ਸਿੰਘ ਔਜਲਾ ਨੂੰ ਜਿਤਾ ਕੇ ਸੰਸਦ ਵਿੱਚ ਦੁਬਾਰਾ ਭੇਜਾਂਗੇ ਦੂਜੇ ਪਾਸੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਹੀ ਸਾਰੇ ਵਰਕਰਾਂ ਦਾ ਤੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੀਟ ਗੁਰਜੀਤ ਸਿੰਘ ਔਜਲਾ ਨੂੰ ਨਹੀਂ ਬਲਕਿ ਹਰ ਇੱਕ ਕਾਂਗਰਸੀ ਵਰਕਰ ਨੂੰ ਮਿਲੀ ਹੈ ਅਤੇ ਉਹ ਹਰ ਇੱਕ ਕਾਂਗਰਸੀ ਵਰਕਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜੋ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਉਹਨਾਂ ਦਾ ਸਵਾਗਤ ਕਰਨ ਪਹੁੰਚੇ। ਉਹਨਾਂ ਕਿਹਾ ਕਿ ਪਹਿਲਾਂ ਵੀ ਦੋ ਵਾਰ ਉਹ ਅੰਮ੍ਰਿਤਸਰ ਦੇ ਸਾਂਸਦ ਰਹਿ ਕੇ ਬਹੁਤ ਸਾਰੀ ਵਿਕਾਸ ਕਾਰਜ ਅੰਮ੍ਰਿਤਸਰ ਲਈ ਕੀਤੇ ਹਨ ਤੇ ਬਹੁਤ ਸਾਰੀਆਂ ਸੇਵਾਵਾਂ ਅੰਮ੍ਰਿਤਸਰ ਲਈ ਕਰ ਰਹੇ ਹਨ। ਅਤੇ ਤੀਸਰੀ ਵਾਰ ਅਗਰ ਅੰਮ੍ਰਿਤਸਰ ਸ਼ਹਿਰ ਵਾਸੀ ਉਹਨਾਂ ਨੂੰ ਮੌਕਾ ਦਿੰਦੇ ਹਨ ਤੇ ਉਹ ਫਿਰ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਡੀ ਗਿਣਤੀ ਚ ਵਿਕਾਸ ਕਰਨਗੇ।
ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਕਾਂਗਰਸ ਨੇ ਤੀਸਰੀ ਵਾਰ ਟਿਕਟ ਦੇ ਕੇ ਨਵਾਜਿਆ ||
April 16, 20240
Related Articles
August 16, 20210
ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ, ਮਿਲੀ ਜਲੰਧਰ ਕੈਂਟ ਦੀ ਉਮੀਦਵਾਰੀ
ਕਾਂਗਰਸੀ ਆਗੂ ਰਹੇ ਜਗਬੀਰ ਸਿੰਘ ਬਰਾੜ ਅੱਜ ਮੁੜ ਤੋਂ ਅਕਾਲੀ ਦਲ ਦੇ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਪਾਰਟੀ ਚ ਸ਼ਾਮਲ ਕੀਤਾ ਗਿਆ ਤੇ ਉਨ੍ਹਾਂ ਨੂੰ ਜਲੰਧਰ ਕੈਂਟ ਤੋਂ ਉਮੀਦਵਾਰੀ ਦਿੱਤੀ
Read More
July 26, 20210
ਸੰਸਦ ‘ਚ ਹੰਗਾਮਾ ਜਾਰੀ, ਲੋਕ ਸਭਾ ਸਪੀਕਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਮੌਨਸੂਨ ਸੈਸ਼ਨ ਦਾ ਦੂਜਾ ਹਫਤਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਹੁਣ ਤੱਕ ਦੋਵਾਂ ਸਦਨਾਂ ਦੀ ਕਾਰਵਾਈ ਹੰਗਾਮਾ ਭਰਭੂਰ ਰਹੀ ਹੈ। ਇਹੋ ਸੰਭਾਵਨਾਵਾਂ ਅੱਜ ਵੀ ਨਜ਼ਰ ਆ ਰਹੀਆਂ ਹਨ।
parliament monsoon session 2021
ਵਿਰੋਧੀ ਧਿਰ ਪੇਗਾਸਸ ਜਾਸੂਸੀ
Read More
March 14, 20240
वन नेशन वन इलेक्शन पर राष्ट्रपति द्रौपदी मुर्मू को सौंपी 18,626 पन्नों की रिपोर्ट
लोकसभा एवं राज्यों की विधानसभा के सहित विभिन्न निकायों के एक साथ चुनाव कराने पर पूर्व राष्ट्रपति रामनाथ कोविंद की अध्यक्षता वाली उच्च स्तरीय समिति ने गुरुवार को ‘एक राष्ट्र, एक चुनाव’ (One Nation One
Read More
Comment here