ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਦੇ ਸਬੰਧ ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਇਸ ਮੌਕੇ ਅੱਜ ਵਧ ਰਹੀ ਗਰਮੀ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ|
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ ,ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ, ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ, ਕਿ ਸਤਿਗੁਰੂ ਕਿਰਪਾ ਕਰਨ ਤੇ ਸਮੁੱਚੇ ਸੰਸਾਰ ਤੇ ਮਿਹਰ ਭਰਿਆ ਹੱਥ ਰੱਖਣ।ਆਈਆਂ ਸੰਗਤਾਂ ਨੇ ਗੁਰੂ ਚਰਨਾਂ ਹਾਜਰੀ ਭਰੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ, ਇਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ||