ਧੂਰੀ ਦੇ ਮਲੇਰਕੋਟਲਾ ਰੋਡ ਤੇ ਇੱਕ ਕਾਰ ਅਸੈਸਰੀ ਦੀ ਦੁਕਾਨ ਨੂੰ ਬਿਜਲੀ ਸੌਰਟ ਸਰਕਟ ਨਾਲ ਅਚਾਨਕ ਅੱਗ ਲੱਗ ਗਈ ਹੈ। ਇਸ ਅੱਗ ਲੱਗਣ ਨਾਲ ਦੁਕਾਨਦਾਰ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੱਸਣ ਯੋਗ ਹੈ ਕਿ ਇਸ ਅੱਗ ਤੇ ਕਾਬੂ ਪਾਉਣ ਲਈ ਚਾਰ ਫਾਈਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ ਪਰ ਅਜੇ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਜਾ ਰਿਹਾ ਜਿਸ ਨੂੰ ਲੈ ਕੇ ਭਾਰੀ ਪੁਲਿਸ ਫੋਰਸ ਅਤੇ ਵਪਾਰੀ ਵਰਗ ਮੌਕੇ ਤੇ ਪਹੁੰਚ ਗਏ ਹਨ ਅਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਨਿਰਤਰ ਜਾਰੀ ਹੈ।
ਇਸ ਮੌਕੇ ਟਰੈਫਿਕ ਇੰਚਾਰਜ ਸੰਜੇ ਕੁਮਾਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਜਲਦੀ ਹੀ ਅੱਗ ਤੇ ਕਾਬੂ ਪਾ ਲਿਆ ਜਾਵੇਗਾ ਅਤੇ ਅੱਗ ਤੇ ਕਾਬੂ ਪਾਉਣ ਲਈ ਚਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਹਨ ।
ਇਸ ਸਾਰੇ ਮਾਮਲੇ ਬਾਰੇ ਜਦ ਦੁਕਾਨਦਾਰ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਬਿਜਲੀ ਦੇ ਸੋਰਟ ਸਰਕਟ ਨਾਲ ਇਹ ਅੱਗ ਲੱਗੀ ਹੈ ਜਿਸ ਨਾਲ ਸਾਡੀ ਦੁਕਾਨ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਚੈਨੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਮੁੱਚਾ ਵਪਾਰੀ ਵਰਗ ਦੇ ਵਿੱਚ ਅਫਸੋਸ ਪਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਪੰਜਾਬ ਸਰਕਾਰ ਨੂੰ ਇਸ ਦੇ ਮੁਆਵਜ਼ੇ ਦੀ ਮੰਗ ਕੀਤੀ ਜਾਵੇਗੀ ||
ਦੁਕਾਨ ਚ ਲੱਗੀ ਭਿਆਨਕ ਅੱਗ ,ਮਚ ਗਏ ਭਾਂਬੜ ਕਰੋੜਾਂ ਦਾ ਹੋ ਗਿਆ ਨੁਕਸਾਨ ,ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ ||
