ਪੰਜਾਬ ਦੇ ਡੀਆਈਜੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੁਣ ਪੰਜਾਬ ਦੇ ਸਾਰੇ ਥਾਣਿਆਂ ਦੇ ਐੱਸਐੱਚਓ ਤੋਂ ਲੈ ਕੇ ਉੱਪਰ ਤੱਕ ਦੇ ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਹੱਲ ਕਰ ਰਹੇ ਹਨ। ਅੱਜ ਜਦੋਂ ਸਾਡੀ ਟੀਮ ਨੇ ਮੋਗਾ ਦੇ ਸਾਰੇ ਥਾਣਿਆਂ ਅਤੇ ਐਸ.ਐਸ.ਪੀ ਦਫ਼ਤਰ ਦਾ ਦੌਰਾ ਕੀਤਾ ਤਾਂ ਸਾਰੇ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਉਨ੍ਹਾਂ ਦਾ ਹੱਲ ਕਰਦੇ ਦੇਖੇ ਗਏ।
ਮੋਗਾ ਜ਼ਿਲੇ ਦੇ ਐੱਸ.ਐੱਸ.ਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੋਗਾ ਜ਼ਿਲੇ ‘ਚ ਵੀ ਡੀ.ਜੀ.ਪੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਰੇ ਅਧਿਕਾਰੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫਤਰਾਂ ‘ਚ ਲੋਕਾਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਉਨ੍ਹਾਂ ਕਿਹਾ ਕਿ ਜੋ ਅਧਿਕਾਰੀ ਡਿਊਟੀ ‘ਤੇ ਹਨ, ਉਨ੍ਹਾਂ ਦੀ ਥਾਂ ‘ਤੇ ਹੋਰ ਵੀ ਅਦਾਲਤੀ ਕੰਮ ਕੀਤਾ ਜਾ ਰਿਹਾ ਹੈ, ਐਸਐਸਪੀ ਵਿਵੇਕ ਸ਼ੀਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਹੀਂ ਕੀਤੀ ਜਾਵੇਗੀ .