ਜਲੰਧਰ ਮਹਾਨਗਰ ‘ਚ ਅੱਜ ਸਵੇਰੇ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਸਨ ਪਰ ਦੋਆਬਾ ਸਕੂਲ ਨੇੜੇ ਕੂੜੇ ਦੇ ਢੇਰ ਕੋਲ ਦੋਵੇਂ ਬਾਈਕ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤਾ। ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ ‘ਤੇ ਖਿੱਲਰ ਗਏ।