ਪੱਟੀ ਸ਼ਹਿਰ ਦੇ ਨੌਜਵਾਨ ਸੁਖਮਨਪਾਲ ਸਿੰਘ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਦਭਰ ਹਾਲਤ ਵਿਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰ ਲੈਂ ਕੇ ਅੱਜ ਪੱਟੀ ਪੁਹੰਚੇ ਅਤੇ ਪੱਟੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਲਈ ਰਵਾਨਾ ਹੋਇਆ। ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਇਸ ਦੌਰਾਨ ਉਥੇ ਕੁੱਝ ਵਿਅਕਤੀਆਂ ਵੱਲੋਂ ਮਦਦ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ , ਮ੍ਰਿਤਕ ਨੋਜਵਾਨ ਨੂੰ ਹੈਲੀਕਾਪਟਰ ਦੇ ਰਾਹੀਂ ਹੇਠਾ ਲਿਆਉਣ ਦੀ ਮਦਦ ਮੰਗੀ ਗਈ ਸੀ ਪਰ ਉਹਨਾਂ ਨੂੰ ਹੈਲੀਕਾਪਟਰ ਦੀ ਮਦਦ ਨਹੀਂ ਦਿੱਤੀ ਗਈ||