ਇਸੇ ਕੜੀ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਵੱਲੋਂ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਵੱਖ-ਵੱਖ ਮੁਹੱਲਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ ਅਤੇ ਨਸ਼ੀਲੇ ਪਦਾਰਥ ਫੜੇ ਜਾ ਰਹੇ ਹਨ, ਇਹ ਜਾਣਕਾਰੀ ਦਿੰਦਿਆਂ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ ਅਤੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਮੋਗਾ ਜ਼ਿਲ੍ਹੇ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਗਈ ਹੈ ਉਨ੍ਹਾਂ ਕਿਹਾ ਕਿ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।