ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਨੇੜਲੇ ਪਿੰਡ ਫਤਿਹਗੜ੍ਹ ਗੁੱਜਰਾਂ ਵਿੱਚ ਇੱਕ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਰਾਤ ਨੂੰ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀ ਸੀ। ਅੱਗ ਲੱਗਣ ਤੋਂ ਤੁਰੰਤ ਬਾਅਦ ਮਜ਼ਦੂਰ ਨੇ ਘਟਨਾ ਦੀ ਸੂਚਨਾ ਮਾਲਕ ਨੂੰ ਦਿੱਤੀ। ਫੈਕਟਰੀ ਮਾਲਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਹੀ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਸੁਖਪ੍ਰੀਤ ਨੇ ਦੱਸਿਆ ਕਿ ਉਹ ਕਰੀਬ 8 ਵਜੇ ਫੈਕਟਰੀ ਬੰਦ ਕਰਕੇ ਚਲਾ ਗਿਆ ਸੀ। ਉਸ ਨੂੰ ਕਰੀਬ 9 ਵਜੇ ਮਜ਼ਦੂਰ ਵਿਨੋਦ ਦਾ ਫੋਨ ਆਇਆ ਜਿਸ ਨੇ ਉਸ ਨੂੰ ਦੱਸਿਆ ਕਿ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਜਦੋਂ ਉਹ ਫੈਕਟਰੀ ਪਹੁੰਚਿਆ ਤਾਂ ਕਾਫੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਸ ਨੇ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਤੇਜ਼ੀ ਨਾਲ ਵਧਦੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੀਆਂ 10 ਦੇ ਕਰੀਬ ਗੱਡੀਆਂ ਤਾਇਨਾਤ ਹੋ ਚੁੱਕੀਆਂ ਸਨ। ਥਾਣਾ ਲਾਡੋਵਾਲ ਦੀ ਪੁਲੀਸ ਵੀ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਵੀ ਬਚਾਅ ਕਾਰਜ ਵਿੱਚ ਸਹਿਯੋਗ ਦਿੱਤਾ। ਅੱਗ ਲੱਗਣ ਕਾਰਨ ਦੇਰ ਰਾਤ ਤੱਕ ਪਿੰਡ ਵਿੱਚ ਹਫੜਾ-ਦਫੜੀ ਮੱਚੀ ਰਹੀ।
Comment here