ਹਿਮਾਚਲ ‘ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ- ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤੇ ਉਸ ਦੇ 4 ਰਿਸ਼ਤੇਦਾਰਾਂ ‘ਤੇ ਜਾਨਲੇਵਾ ਹਮਲਾ ਹੋਣ ਦੀ ਘਟਨਾ ਵਾਪਰੀ। ਲੱਖੂ ਨੇ ਦੱਸਿਆ ਕਿ ਮਣੀਕਰਨ ਸਾਹਿਬ ਨਜ਼ਦੀਕ ਗੱਡੀ ਖ਼ਰਾਬ ਹੋਣ ਕਰਕੇ ਉਹ ਸੜਕ ‘ਤੇ ਹੀ ਰੁਕੇ ਸਨ ਤੇ ਕਰੀਬ ਤੜਕੇ ਤਿੰਨ ਵਜੇ 12 ਵਿਅਕਤੀ ਤੇ ਤਿੰਨ ਔਰਤਾਂ ਵਲੋਂ ਉਨ੍ਹਾਂ ‘ਤੇ ਹਮਲਾ ਬੋਲਦਿਆਂ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਤੇ ਬਾਹਰ ਨਿਕਲਦੇ ਸਾਰ ਹੀ ਦਾਤਰ ਅਤੇ ਡਾਂਗਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਉਸ ਦੀ 2 ਹਿੱਸਿਆ ਤੋਂ ਬਾਂਹ ਟੁੱਟ ਗਈ ਤੇ ਉਸ ਦੇ ਸਾਥੀਆਂ ਵਿਚੋਂ ਇਕ ਦੇ ਸਿਰ ‘ਚ ਤੇ ਇਕ ਦੇ ਮੋਢੇ ‘ਤੇ ਦਾਤ ਮਾਰ ਕੇ ਜ਼ਖਮੀ ਕਰ ਦਿੱਤਾ। ਲੱਖੂ ਨੇ ਦੱਸਿਆ ਕਿ ਉਨ੍ਹਾਂ ਨੇ ਖੱਡ ‘ਚ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਤੇ ਕਿਸੇ ਢਾਬੇ ਵਾਲੇ ਦੀ ਮਦਦ ਨਾਲ ਪੁਲਿਸ ਬੁਲਾਈ। ਉਨ੍ਹਾਂ ਉੱਥੇ ਕਿਸੇ ਹਸਪਤਾਲ ਤੋਂ ਮੁੱਢਲੀ ਸਹਾਇਤਾ ਲਈ ਤੇ ਉਥੇ ਮੌਜੂਦ ਡਾਕਟਰ ਨੇ ਵੀ ਦੱਸਿਆ ਕਿ ਪੰਜਾਬੀਆਂ ‘ਤੇ ਹੋ ਰਹੇ ਹਮਲੇ ਦਾ ਅੱਜ ਇਹ 4 ਕੇਸ ਸਾਡੇ ਕੋਲ ਆਇਆ ਹੈ। ਲੱਖੂ ਨੇ ਦੱਸਿਆ ਕਿ ਮਦਦ ਲਈ ਆਏ ਪੁਲਿਸ ਕਰਮਚਾਰੀਆਂ ਨੇ ਵੀ ਸਾਨੂੰ ਡਰਾ ਧਮਕਾ ਕੇ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਤੇ ਆਪਣੀ ਲਿਖੀ ਹੋਈ ਲਿਖਤ ‘ਤੇ ਸਾਡੇ ਕੋਲੋਂ ਦਸਤਖ਼ਤ ਕਰਵਾ ਕੇ ਕੇਸ ਰਫਾ ਦਫਾ ਕਰਨ ਦਾ ਆਖ ਸਾਡੇ ਕੋਲੋਂ ਪੈਸੈ ਵੀ ਵਸੂਲੇ, ਜਿਸ ਮਗਰੋਂ ਅਸੀ 8500 ਰੁਪਏ ਖ਼ਰਚ ਕਰਕੇ ਗੱਡੀ ਟੋਹ ਕਰਕੇ ਆਪਣੇ ਘਰ ਪਹੁੰਚੇ ਤੇ ਗੱਡੀ ਵਿਚ ਰੱਖੇ 20 ਹਜ਼ਾਰ ਰੁਪਏ ਵੀ ਗ਼ਾਇਬ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਨ.ਆਰ.ਆਈ. ਜੋੜੇ ‘ਤੇ ਹੋਏ ਹਮਲੇ ਦੇ ਸਬੰਧ ‘ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਗਈ ਸੀ ਤੇ ਹਿਮਾਚਲ ਦੇ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ। ਪਰ ਇਸ ਦੇ ਬਾਵਜੂਦ ਵੀ ਹਿਮਾਚਲ ‘ਚ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਹਿਮਾਚਲ ਚ ਸੈਰ ਸਪਾਟੇ ਦੇ ਲਈ ਜਾ ਰਹੇ ਪੰਜਾਬੀਆਂ ਤੇ ਲਗਾਤਾਰ ਕੀਤੇ ਜਾ ਰਹੇ ਹਮਲੇ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਲਗਾਤਾਰ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ||
June 22, 20240
Related Articles
August 24, 20220
‘ਆਪ’ ਦਾ BJP ‘ਤੇ ਵੱਡਾ ਇਲਜ਼ਾਮ- ‘4 ਵਿਧਾਇਕਾਂ ਨੂੰ ਤੋੜਨ ਲਈ ਕੀਤੀ 20-20 ਕਰੋੜ ਰੁਪਏ ਦੀ ਪੇਸ਼ਕਸ਼
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਇਸ ਕੜੀ ਵਿੱਚ ‘ਆਪ’ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਦਾਅਵਾ ਕੀਤਾ ਕਿ ਭਾਜਪਾ
Read More
July 3, 20240
ਨ*ਸ਼ੇ ਖਿਲਾਫ ਚਲਾਈ ਗਈ ਮੁਹਿੰਮ ਦੇ ਬਾਵਜੂਦ ਲਗਾਤਾਰ ਨੌਜਵਾਨ ਕਰ ਰਹੇ ਨ/ਸ਼ਾ ਓਵਰਡੋਜ ਨਾਲ ਨੌਜਵਾਨਾਂ ਦੀ ਖਤਮ ਹੋ ਰਹੀ ਜਵਾਨੀ ||
ਅੰਮ੍ਰਿਤਸਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦਾਅਵੇ ਕੀਤੇ ਜਾਣ ਹਨ ਕਿ ਪੰਜਾਬ ਵਿੱਚ ਨਸ਼ਾ ਖਤਮ ਹੋ ਗਿਆ ਹੈ। ਪਰ ਉੱਥੇ ਹੀ ਪੰਜਾਬ ਦੇ ਵਿੱਚ ਨਸ਼ੇ ਦੇ ਨਾਲ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਜਿੱਥੇ ਚਲਦੇ ਅੱਜ ਅੰਮ੍ਰਿਤਸਰ ਵਿੱਚ ਵੀ ਅਜਿਹਾ ਮਾਮਲ
Read More
October 10, 20220
ਹਜ਼ਾਰਾਂ ਲੋੜਵੰਦਾਂ ਦਾ ਮੱਦਦਗਾਰ ‘ਏਕ ਜ਼ਰੀਆ’ ਸਸੰਥਾ ਚਲਾਉਂਦਾ ਅਨਮੋਲ ਕਵਾਤਰਾ
ਸਤਿਕਾਰ ਯੋਗ ਦੋਸਤੋਂ ਪੂਰੀ ਦੁਨੀਆਂ 'ਚ ਅਨੇਕਾਂ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਹੈ 'ਏਕ ਜ਼ਰੀਆ' ਜਿਸਦੀ ਸ਼ੁਰੂਵਾਤ ਲੁਧਿਆਣਾ ਦੇ ਨੌਜਵਾਨ ਅਨਮੋਲ ਕਵਾਤਰਾ ਵੱਲੋਂ ਸਾਲ 2016 'ਚ ਸ਼ੁਰੂ ਕੀਤੀ ਗਈ। ਭਾਂਵੇਂ ਪ
Read More
Comment here