ਹਿਮਾਚਲ ‘ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ- ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤੇ ਉਸ ਦੇ 4 ਰਿਸ਼ਤੇਦਾਰਾਂ ‘ਤੇ ਜਾਨਲੇਵਾ ਹਮਲਾ ਹੋਣ ਦੀ ਘਟਨਾ ਵਾਪਰੀ। ਲੱਖੂ ਨੇ ਦੱਸਿਆ ਕਿ ਮਣੀਕਰਨ ਸਾਹਿਬ ਨਜ਼ਦੀਕ ਗੱਡੀ ਖ਼ਰਾਬ ਹੋਣ ਕਰਕੇ ਉਹ ਸੜਕ ‘ਤੇ ਹੀ ਰੁਕੇ ਸਨ ਤੇ ਕਰੀਬ ਤੜਕੇ ਤਿੰਨ ਵਜੇ 12 ਵਿਅਕਤੀ ਤੇ ਤਿੰਨ ਔਰਤਾਂ ਵਲੋਂ ਉਨ੍ਹਾਂ ‘ਤੇ ਹਮਲਾ ਬੋਲਦਿਆਂ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਤੇ ਬਾਹਰ ਨਿਕਲਦੇ ਸਾਰ ਹੀ ਦਾਤਰ ਅਤੇ ਡਾਂਗਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਉਸ ਦੀ 2 ਹਿੱਸਿਆ ਤੋਂ ਬਾਂਹ ਟੁੱਟ ਗਈ ਤੇ ਉਸ ਦੇ ਸਾਥੀਆਂ ਵਿਚੋਂ ਇਕ ਦੇ ਸਿਰ ‘ਚ ਤੇ ਇਕ ਦੇ ਮੋਢੇ ‘ਤੇ ਦਾਤ ਮਾਰ ਕੇ ਜ਼ਖਮੀ ਕਰ ਦਿੱਤਾ। ਲੱਖੂ ਨੇ ਦੱਸਿਆ ਕਿ ਉਨ੍ਹਾਂ ਨੇ ਖੱਡ ‘ਚ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਤੇ ਕਿਸੇ ਢਾਬੇ ਵਾਲੇ ਦੀ ਮਦਦ ਨਾਲ ਪੁਲਿਸ ਬੁਲਾਈ। ਉਨ੍ਹਾਂ ਉੱਥੇ ਕਿਸੇ ਹਸਪਤਾਲ ਤੋਂ ਮੁੱਢਲੀ ਸਹਾਇਤਾ ਲਈ ਤੇ ਉਥੇ ਮੌਜੂਦ ਡਾਕਟਰ ਨੇ ਵੀ ਦੱਸਿਆ ਕਿ ਪੰਜਾਬੀਆਂ ‘ਤੇ ਹੋ ਰਹੇ ਹਮਲੇ ਦਾ ਅੱਜ ਇਹ 4 ਕੇਸ ਸਾਡੇ ਕੋਲ ਆਇਆ ਹੈ। ਲੱਖੂ ਨੇ ਦੱਸਿਆ ਕਿ ਮਦਦ ਲਈ ਆਏ ਪੁਲਿਸ ਕਰਮਚਾਰੀਆਂ ਨੇ ਵੀ ਸਾਨੂੰ ਡਰਾ ਧਮਕਾ ਕੇ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਤੇ ਆਪਣੀ ਲਿਖੀ ਹੋਈ ਲਿਖਤ ‘ਤੇ ਸਾਡੇ ਕੋਲੋਂ ਦਸਤਖ਼ਤ ਕਰਵਾ ਕੇ ਕੇਸ ਰਫਾ ਦਫਾ ਕਰਨ ਦਾ ਆਖ ਸਾਡੇ ਕੋਲੋਂ ਪੈਸੈ ਵੀ ਵਸੂਲੇ, ਜਿਸ ਮਗਰੋਂ ਅਸੀ 8500 ਰੁਪਏ ਖ਼ਰਚ ਕਰਕੇ ਗੱਡੀ ਟੋਹ ਕਰਕੇ ਆਪਣੇ ਘਰ ਪਹੁੰਚੇ ਤੇ ਗੱਡੀ ਵਿਚ ਰੱਖੇ 20 ਹਜ਼ਾਰ ਰੁਪਏ ਵੀ ਗ਼ਾਇਬ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਨ.ਆਰ.ਆਈ. ਜੋੜੇ ‘ਤੇ ਹੋਏ ਹਮਲੇ ਦੇ ਸਬੰਧ ‘ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਗਈ ਸੀ ਤੇ ਹਿਮਾਚਲ ਦੇ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ। ਪਰ ਇਸ ਦੇ ਬਾਵਜੂਦ ਵੀ ਹਿਮਾਚਲ ‘ਚ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਹਿਮਾਚਲ ਚ ਸੈਰ ਸਪਾਟੇ ਦੇ ਲਈ ਜਾ ਰਹੇ ਪੰਜਾਬੀਆਂ ਤੇ ਲਗਾਤਾਰ ਕੀਤੇ ਜਾ ਰਹੇ ਹਮਲੇ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਲਗਾਤਾਰ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ||
June 22, 20240
Related Articles
August 6, 20240
ਬੀਬੀਆਂ ਨੂੰ ਕਈ ਹਜ਼ਾਰ ਕਰੋੜ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਟਰਾਂਸਪੋਰਟ ਮੰਤਰੀ ਭੁੱਲਰ ਨੇ ਦੱਸਿਆ ਪੂਰਾ ਵੇਰਵਾ |
ਕੈਪਟਨ ਸਰਕਾਰ ਵੇਲੇ ਤੋਂ ਸੂਬੇ 'ਚ ਸ਼ੁਰੂ ਕੀਤੀ ਹੋਈ ਬੀਬੀਆਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਜਿਸ ਕਰਕੇ ਮੌਜ਼ੂਦਾ ਸਰਕਾਰ ਨੂੰ ਵੀ ਸਰਕਾਰੀ ਖਜ਼ਾਨੇ ਚੋਂ ਕਈ ਸੌ ਕਰੋੜ ਸਾਲਾਨਾ ਖਰਚ ਕਰਨੇ ਪੈ ਰਹੇ ਨੇ |ਖੈਰ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ
Read More
September 14, 20210
ਕੈਪਟਨ ਦੀ ਤਾਰੀਫ ‘ਚ ਬੋਲੇ ਮਨੀਸ਼ ਤਿਵਾੜੀ, ਕਿਹਾ ਪੰਜਾਬ ਨੂੰ ਹਰ ਸੰਕਟ ‘ਚ ਵਧੀਆ ਢੰਗ ਨਾਲ ਸੰਭਾਲਿਆ
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੀਡਰਸ਼ਿਪ ਨੂੰ ਲੈ ਕੇ ਟਕਰਾਅ ਜਾਰੀ ਹੈ। ਦੋ ਧੜਿਆਂ ਵਿੱਚ ਵੰਡੀ ਕਾਂਗਰਸ ਵਿੱਚ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੜਾਈ ਹੈ। ਇਸ ਦੌਰਾਨ ਸਾਬਕਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ
Read More
January 28, 20220
ਪੰਜਾਬ ਕਾਂਗਰਸ ‘ਚ 15 ਸੀਟਾਂ ‘ਤੇ ਬਗਾਵਤ, ਸਮਰਾਲਾ ਤੋਂ ਢਿੱਲੋਂ ਲੜਨਗੇ ਆਜ਼ਾਦ, 5 ਉਮੀਦਵਾਰ ਬਦਲਣ ‘ਤੇ ਮੰਥਨ
ਪੰਜਾਬ ਕਾਂਗਰਸ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਮਚਿਆ ਘਮਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਸਮੇਂ 15 ਵਿਧਾਨ ਸਭਾ ਸੀਟਾਂ ‘ਤੇ ਖੁੱਲ੍ਹੀ ਬਗਾਵਤ ਹੋ ਚੁੱਕੀ ਹੈ। ਸਮਰਾਲਾ ‘ਚ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਚੋਣ ਮੈਦਾਨ ‘ਚ ਆ
Read More
Comment here