ਅੰਮ੍ਰਿਤਸਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਦੀ ਘਟਨਾ ਸਾਹਮਣੇ ਆ ਰਹੀ ਹਨ। ਅੰਮ੍ਰਿਤਸਰ ਦੇ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਵੱਧ ਤੋਂ ਬੱਤਰ ਬਣੀ ਹੋਈ ਹੈ। ਲਗਾਤਾਰ ਕਤਲੋ ਗੈਰਤ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਸਵੇਰੇ ਤੜਕਸਾਰ ਸਾਡੇਚ ਵਜੇ ਦੇ ਕਰੀਬ ਕੋਰਟ ਰੋਡ ਤੇ ਇੱਕ ਵਪਾਰੀ ਦੇ ਘਰ ਚਾਰ ਨਕਾਬ ਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਸਾਢੇ ਵਜੇ ਦੇ ਕਰੀਬ ਚਾਰ ਨਕਾਬਪੋਸ਼ ਲੁਟੇਰੇ ਉਹਨਾਂ ਦੇ ਘਰ ਦੀ ਦੀਵਾਰ ਟੱਪ ਕੇ ਉਹਨਾਂ ਦੇ ਘਰ ਵਿੱਚ ਦਾਖਲ ਹੋਏ ਤੇ ਉਹਨਾਂ ਨੇ ਪਿਸਤੋਲ ਦੀ ਨੋਕ ਤੇ ਸਾਰੇ ਪਰਿਵਾਰ ਨੂੰ ਬੰਧਕ ਬਣਾ ਲਿਆ ਬੰਧਕ ਬਣਾਉਣ ਤੋਂ ਬਾਅਦ ਉਨਾ ਪੂਰਾ ਇੱਕ ਘੰਟਾ ਘਰ ਦੇ ਵਿੱਚ ਰਹਿ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਉਹਨਾਂ ਨੇ ਦੱਸਿਆ ਕਿ ਇਕ ਕਰੋੜ ਰੁਪਏ ਦੇ ਨਗਦ ਤੇ ਤਿਨ ਕਿਲੋ ਦੇ ਕਰੀਬ ਸੋਨਾ ਲੁੱਟ ਕੇ ਫਰਾਰ ਹੋ ਗਏ ਤੇ ਜਾਂਦੇ ਜਾਂਦੇ ਸਾਡਾ ਲਾਇਸੰਸੀ ਰਿਵਾਲਵਰ ਵੀ ਆਪਣੇ ਨਾਲ ਲੈ ਗਏ ਤੁਹਾਨੂੰ ਦੱਸ ਦਈਏ ਕਿ ਪੋਸਟ ਏਰੀਆ ਹੋਣ ਦੇ ਬਾਵਜੂਦ ਵੀ ਇਸ ਇਲਾਕੇ ਦੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਰਿਵਾਰ ਦੇ ਨਾਲ ਲੁਟੇਰਿਆਂ ਵੱਲੋਂ ਹੱਥਾ ਪਾਈ ਵੀ ਕੀਤੀ ਗਈ।ਪਰਿਵਾਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉਣਾ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।