ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਹੀ ਕਲੇਸ਼ ਦੇ ਚਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਲੀਡਰਸ਼ਿਪ ਨੇ ਅਲਗ ਅਲਗ ਜਗ੍ਹਾ ਦੇ ਉੱਪਰ ਪ੍ਰੈਸ ਕਾਨਫਰੰਸਾਂ ਕਰਕੇ ਸੁਖਬੀਰ ਸਿੰਘ ਬਾਦਲ ਦੇ ਹੱਕ ਦੇ ਵਿੱਚ ਫਤਵਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਕੁਝ ਏਜੰਸੀਆਂ ਜਾਣ ਬੁੱਝ ਕੇ ਪਾਰਟੀ ਦਾ ਅਕਸ ਖਰਾਬ ਕਰਨ ਲਈ ਬਣਾਈ ਵਿਉਂਤ ਦੇ ਚਲਦਿਆਂ ਪਾਰਟੀ ਨੂੰ ਬਦਨਾਮ ਕਰਕੇ ਖਤਮ ਕਰਨਾ ਚਾਹੁੰਦੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਣ ਵਾਂਗ ਖੜੇ ਹਨ ਅਤੇ ਕਿਸੇ ਵੀ ਕੀਮਤ ਤੇ ਪਾਰਟੀ ਨੂੰ ਦੋਫਾੜ ਨਹੀਂ ਦੇਣਗੇ
ਜਿੱਥੇ ਗੁਰਦਾਸਪੁਰ ਦੇ ਨੁਸ਼ਹਿਰਾ ਮੱਝਾ ਸਿੰਘ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਦੇ ਵਿੱਚ ਸਮੂਹ ਜ਼ਿਲੇ ਦੀ ਲੀਡਰਸ਼ਿਪ ਇਕੱਤਰ ਹੋਈ ਜਿਨਾਂ ਨਾਲ ਜ਼ਿਲ੍ਹੇ ਦੇ ਹਰ ਹਲਕੇ ਤੋਂ ਹਲਕਾ ਪ੍ਰਧਾਨਾਂ ਨਾਲ ਸਮੂਹ ਵਰਕਰ ਸਾਹਿਬਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਫਤਵਾ ਦਿੱਤਾ ਅਤੇ ਕਿਹਾ ਅਸੀਂ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਨ ਵਾਂਗ ਖੜੇ ਹਾਂ ਅੱਜ ਜੇਕਰ ਪਾਰਟੀ ਉੱਪਰ ਮਾੜਾ ਸਮਾਂ ਆਇਆ ਹੈ ਤਾਂ ਭੱਜਣਾ ਨਹੀਂ ਚਾਹੀਦਾ ਸਗੋਂ ਪਾਰਟੀ ਨੂੰ ਮਜਬੂਤ ਕਰਨ ਲਈ ਇੱਕਜੁੱਟ ਹੋਣ ਦੀ ਜਰੂਰਤ ਹੈ ਜਿਸ ਦੇ ਚਲਦਿਆਂ ਸਮੂਹ ਜ਼ਿਲ੍ਾ ਗੁਰਦਾਸਪੁਰ ਦੀ ਲੀਡਰਸ਼ਿਪ ਇੱਕ ਮੰਚ ਤੇ ਇਕੱਤਰ ਹੋ ਕੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਖੜੇ ਹਨ। ਜੇਕਰ ਕੋਈ ਪਾਰਟੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਉੱਪਰ ਐਕਸ਼ਨ ਵੀ ਲਿਆ ਜਾਵੇਗਾ। ਫਿਲਹਾਲ ਅਸੀਂ ਉਹਨਾਂ ਲੋਕਾਂ ਨੂੰ ਵੀ ਸੱਦਾ ਦਿੰਦੇ ਜੋ ਪਾਰਟੀ ਦੇ ਵਿਰੋਧ ਵਿੱਚ ਖੜੇ ਹਨ।
Comment here