Religious News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ ||

ਰੁਹਨਿਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦਿਆਂ ਹਨ ਉੱਥੇ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਮੱਥਾ ਟੇਕਣ ਪਹੁੰਚੇ ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਜਾ ਕੇ ਪੰਗਤ ਇਥੇ ਬੈਠ ਕੇ ਪ੍ਰਸ਼ਾਦਾ ਛਕਿਆ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਹਰਿਆਣਾ ਦੀ ਚੜ੍ਹਦੀ ਕਲਾ ਦੇ ਲਈ ਉਹਨਾਂ ਵੱਲੋਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਵੀ ਕੀਤੀ ਗਈ ਹੈ। ਮੈਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਆ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ ਤੇ ਇਹ ਉਹ ਅਸਥਾਨ ਹੈ ਜਿੱਥੇ ਆ ਕੇ ਹਰੇਕ ਵਿਅਕਤੀ ਨੂੰ ਵੱਖਰੀ ਹੀ ਊਰਜਾ ਮਿਲਦੀ ਹੈ ਅਤੇ ਉਹ ਹਰਿਆਣੇ ਦੀ ਚੜਦੀ ਕਲਾ ਦੇ ਲਈ ਅਰਦਾਸ ਕਰਕੇ ਚਲੇ ਹਨ ਤੇ ਇੱਕ ਨਵੀਂ ਤਾਜਗੀ ਤੇ ਨਵੀਂ ਊਰਜਾ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਚੱਲੇ ਹਨ ਉਹਨਾਂ ਨੇ ਕਿਹਾ ਕਿ ਅੱਜ ਉਹ ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। ਉਹਨਾਂ ਕਿਹਾ ਕਿ ਦਸਤਾਰ ਤੇ ਉਹ ਹਰਿਆਣੇ ਚ ਵੀ ਕਈ ਵਾਰ ਸਜਾ ਚੁੱਕੇ ਹਨ ਲੇਕਿਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਜਦੋਂ ਉਹਨਾਂ ਨੇ ਦਸਤਾਰ ਸਜਾਈ ਤੇ ਉਹਨਾਂ ਨੂੰ ਇੱਥੇ ਵੱਖਰੀ ਐਨਰਜੀ ਮਿਲੀ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਦੀ ਦੇਣ ਹੈ ਇਹ ਦਸਤਾਰ ਤੇ ਮੈਨੂੰ ਫਕਰ ਹੈ ਕਿ ਮੈਂ ਅੱਜ ਦਸਤਾਰ ਸਜਾ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਹਰਿਆਣਾ ਪੰਜਾਬ ਤੋਂ ਪਾਣੀ ਮੰਗ ਰਿਹਾ ਉਹਨਾਂ ਕਿਹਾ ਕਿ ਪੰਜਾਬ ਹਰਿਆਣੇ ਦਾ ਵੱਡਾ ਭਰਾ ਹੈ ਅਤੇ ਹਰਿਆਣਾ ਛੋਟਾ ਭਰਾ ਹੈ। ਅਤੇ ਵੱਡਾ ਭਰਾ ਹੋਣ ਦੇ ਨਾਤੇ ਪੰਜਾਬ ਦਾ ਫਰਜ ਬਣਦਾ ਹੈ ਕਿ ਉਹ ਹਰਿਆਣੇ ਨੂੰ ਪਾਣੀ ਦਵੇ।

Comment here

Verified by MonsterInsights