Punjab news

ਕਾਬੂ ਕੀਤੇ ਗਏ ਨਸ਼ਾ ਤਸਕਰ ਪਾਕਿਸਤਾਨ ਤੋਂ ਡਰੋਨ ਜਰੀਏ ਮੰਗਵਾਉਂਦੇ ਸੀ ਹੈਰੋਇਨ |

ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਦੇ ਨਾਲ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ,ਉਸ ਦੇ ਚਲਦੇ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਹਨਾਂ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 9 ਕਿਲੋ 200 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕੀ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਵਿਅਕਤੀਆਂ ਨੂੰ 9 ਕਿਲੋ 200 ਗ੍ਰਾਮ ਹੈਰੋਇਨ, 95,000 ਡਰੱਗ ਮਣੀ ਅਤੇ ਦੋ ਵਹੀਕਲਾਂ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਇਹਨਾਂ ਨਸ਼ਾ ਤਸਕਰਾਂ ਦੇ ਪਾਕਿਸਤਾਨ ਚ ਬੈਠੇ ਨਸ਼ਾ ਤਸਕਰਾਂ ਦੇ ਨਾਲ ਸੰਬੰਧ ਹਨ। ਜਿੱਥੋਂ ਡਰੋਨ ਦੇ ਜਰੀਏ ਇਹ ਹੈਰੋਇਨ ਮੰਗਵਾਉਂਦੇ ਸੀ ਜਿਨਾਂ ਕੋਲੋਂ ਇਹ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨੇ ਕਿਹਾ ਕਿ ਕਾਬੂ ਕੀਤੇ ਇਹਨਾਂ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿਸ਼ ਕੀਤੀ ਜਾਵੇਗੀ ਕਿ ਵੱਡੀ ਮਾਤਰਾ ਵਿੱਚ ਇਹ ਹੈਰੋਇਨ ਕਿੱਥੇ ਲੈ ਕੇ ਜਾਣੀ ਸੀ ਉਹਨਾਂ ਨੇ ਕਿਹਾ ਕਿ ਇਹਨਾਂ ਦੇ ਫੋਰਵਰਡ ਅਤੇ ਬੈਕਵਰਡ ਲਿੰਕ ਵੀ ਜਾਂਚ ਕੀਤੀ ਜਾ ਰਹੀ ਹੈ,

ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿਲੋ ਨੇ ਕਿਹਾ ਕਿ ਕਾਬੂ ਕੀਤੇ ਗਏ ਇਹਨਾਂ ਨਸ਼ਿਆਂ ਤਸਕਰਾਂ ਕੋਲੋਂ ਮੋਬਾਈਲ ਵੀ ਬਰਾਮਦ ਕੀਤੇ ਗਏ ਹਨ। ਜਿੰਨਾ ਦੇ ਮੋਬਾਈਲ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ

Comment here

Verified by MonsterInsights