Site icon SMZ NEWS

ਬੀਜੇਪੀ ਅਤੇ ਸੀਬੀਆਈ ਦੇ ਵਿਰੋਧ ਵਿੱਚ ਉੱਤਰੀ ਆਮ ਆਦਮੀ ਪਾਰਟੀ ||

ਪੰਜਾਬ ਦੇ ਜਲੰਧਰ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੂਬਾ ਪੱਧਰੀ ਆਗੂਆਂ ਤੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਹੱਥਾਂ ਵਿੱਚ ਤਖ਼ਤੀਆਂ ਫੜ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਤੋਂ ਜਲਦੀ ਤੋਂ ਜਲਦੀ ਰਿਹਾਅ ਹੋਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਸੀਬੀਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਰੋਸ ਪ੍ਰਦਰਸ਼ਨ -ਇਹ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਸਮੇਂ ਕੇਜਰੀਵਾਲ ਸੀਬੀਆਈ ਦੀ ਹਿਰਾਸਤ ਵਿੱਚ ਹਨ। 25 ਜੂਨ 2024 ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ।

ਉਸੇ ਰਾਤ ਸੀਬੀਆਈ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਲਈ ਤਿਹਾੜ ਜੇਲ੍ਹ ਪਹੁੰਚੀ ਅਤੇ 26 ਜੂਨ ਦੀ ਸਵੇਰ ਨੂੰ 76 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਕੇਜਰੀਵਾਲ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਨਾਰਾਜ਼ ‘ਆਪ’ ਵਰਕਰ ਦਿੱਲੀ ਅਤੇ ਪੰਜਾਬ ‘ਚ ਪ੍ਰਦਰਸ਼ਨ ਕਰ ਰਹੇ ਹਨ।

Exit mobile version