ਅੰਮ੍ਰਿਤਸਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦਾਅਵੇ ਕੀਤੇ ਜਾਣ ਹਨ ਕਿ ਪੰਜਾਬ ਵਿੱਚ ਨਸ਼ਾ ਖਤਮ ਹੋ ਗਿਆ ਹੈ। ਪਰ ਉੱਥੇ ਹੀ ਪੰਜਾਬ ਦੇ ਵਿੱਚ ਨਸ਼ੇ ਦੇ ਨਾਲ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਜਿੱਥੇ ਚਲਦੇ ਅੱਜ ਅੰਮ੍ਰਿਤਸਰ ਵਿੱਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਵਲੋਂ ਜਿਆਦਾ ਨਸ਼ੇ ਦੀ ਓਵਰਡੋਜ ਕਰਕੇ ਉਸਦੀ ਮੌਤ ਹੋ ਗਈ ਪੰਜਾਬ ਦੇ ਵਿੱਚ ਲਗਾਤਾਰ ਨਸ਼ੇ ਦੀ ਓਵਰਡੋਸ ਦੇ ਨਾਲ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਤਾਜ਼ਾ ਮਾਮਲਾ ਸਾਹਮਣੇ ਆਇਆ ਅੰਮ੍ਰਿਤਸਰ ਦੇ ਅੰਮ੍ਰਿਤਸਰ ਕੈਂਟ ਤੋਂ , ਜਿੱਥੇ ਅੱਜ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਸ ਦੇ ਨਾਲ ਮੌਤ ਹੋ ਗਈ,
ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹਨਾਂ ਦੇ ਇਲਾਕੇ ਦੇ ਵਿੱਚ ਸਰੇਆਮ ਨਸ਼ਾ ਵਿਕ ਰਿਹਾ ਹੈ। ਨਸ਼ੇ ਦੀ ਹੋਮ ਡਿਲੀਵਰੀ ਹੋ ਰਹੀ, ਪ੍ਰਸ਼ਾਸਨ ਵੱਲੋਂ ਇਸ ਇਲਾਕੇ ਦੇ ਉਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਉਨਾਂ ਨੇ ਕਿਹਾ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕਹਿ ਰਹੇ ਨੇ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਪਰ ਇਸ ਇਲਾਕੇ ਦੇ ਹਾਲਾਤ ਬਹੁਤ ਖਰਾਬ ਨੇ ਬੱਚਾ ਬੱਚਾ ਇਸ ਇਲਾਕੇ ਦਾ ਨਸ਼ਾ ਕਰ ਰਿਹਾ, ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਇਲਾਕੇ ਚੋਂ ਨਸ਼ਾ ਖਤਮ ਕੀਤਾ ਜਾਵੇ।
ਇਸ ਮੌਕੇ ਥਾਣਾ ਥਾਣਾ ਕਟੋਂਨਮੈਂਟ ਦੇ ਪੁਲਿਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਅਸੀਂ ਮੌਕੇ ਤੇ ਪੁੱਜੇ ਹਾਂ ਇੱਕ ਨੌਜਵਾਨ ਜਿਸ ਦਾ ਨਾਂ ਸੰਜੂ ਦੱਸਿਆ ਜਾ ਰਿਹਾ ਹੈ। ਉਹ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੋਇਆ ਸੀ ਉਹਨਾਂ ਕਿਹਾ ਕਿ ਗਰਮੀ ਵੀ ਬਹੁਤ ਪੈ ਰਹੀ ਹੈ ਪਤਾ ਨਹੀਂ ਗਰਮੀ ਦੇ ਕਾਰਨ ਬੇਹੋਸ਼ ਹੋ ਗਿਆ ਹੋਵੇ ਉਸ ਨੂੰ ਪੱਖੇ ਹੇਠਾਂ ਪਾਇਆ ਹੈ। ਤੇ 108 ਤੇ ਫੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ ਗਿਆ ਹੈ। ਇਹ ਡਾਕਟਰੀ ਦੱਸ ਸਕਦੇ ਹਨ ਉਹ ਜੀਵਿਤ ਹੈ ਜਾਂ ਮ੍ਰਿਤਕ ਹੈ ||