Site icon SMZ NEWS

ਰਾਹਤ ਭਰਿਆ ਮੀਂਹ ਬਣਿਆ ਮੁਸੀਬਤ ਬੈਂਕ ਹੋਇਆ ਪਾਣੀ ਪਾਣੀ, ਕਰਮਚਾਰੀ ਪਰੇਸ਼ਾਨ ||

ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਨਬੀਪੁਰ ਕੱਟ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ ਵਿਭਾਗ ਦੇ ਐੱਸ.ਡੀ.ਓ. ਪਰਮਵੀਰ ਸਿੰਘ ਕਾਹਲੋਂ ਅਤੇ ਸ਼ਹਿਰ ਦੇ ਮੁਹਤਬਰ ਹਾਜ਼ਰ ਸਨ।

ਅੱਜ ਤਿੱਬੜੀ ਰੋਡ ਸਥਿਤ ਗੁਰਦੁਆਰਾ ਬਾਬਾ ਟਹਿਲ ਸਿੰਘ ਨੇੜਿਉਂ ਗੁਜ਼ਰਦੀ ਉਕਤ ਡਰੇਨ ਵਿਚ ਸਫ਼ਾਈ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਨਾਲੇ ਦੀ ਸਫ਼ਾਈ ਹੋਣ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਰਸਾਤਾਂ ਦੇ ਦੌਰਾਨ ਪਾਣੀ ਦੇ ਨਿਕਾਸ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੋਕ ਲਾਈਨ ਮਸ਼ੀਨ ਨਾਲ ਅਗਲੇ 4-5 ਦਿਨਾਂ ਦੌਰਾਨ ਨਾਲੇ ਦੇ ਸ਼ਹਿਰ ਵਿਚਲੇ ਸਾਰੇ ਹਿੱਸੇ ਦੀ ਸਫ਼ਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲੇ ਦੀ ਸਫ਼ਾਈ ਉੱਪਰ ਕਰੀਬ 10 ਲੱਖ ਰੁਪਏ ਦੀ ਲਾਗਤ ਆਵੇਗੀ।

Exit mobile version