Health NewsPunjab news

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨ ਗੁਣੀਆਂ ਨੇ ਪਸਾਰੇ ਆਪਣੇ ਪੈਰ ||

ਜਿਲਾ ਮਹਾਂਮਾਰੀ ਅਫਸਰ ਡਾਕਟਰ ਹਰਜੋਤ ਕੌਰ ਨੇ ਦੱਸਿਆ ਆਮ ਤੌਰ ‘ਤੇ ਡੇਂਗੂ ਦਾ ਲਾਰਵਾ ਅਜਿਹੀਆਂ ਥਾਵਾਂ ‘ਤੇ ਫੈਲਦਾ ਹੈ, ਜਿਸ ਵਿਚ ਬਰਸਾਤ ਤੋਂ ਬਾਅਦ ਜਮ੍ਹਾਂ ਹੋਏ ਸਾਫ਼ ਪਾਣੀ, ਘਰਾਂ ਦੇ ਕੂਲਰਾਂ ਅਤੇ ਹੋਰ ਅਜਿਹੀਆਂ ਥਾਵਾਂ ਸ਼ਾਮਲ ਹਨ।ਡੇਂਗੂ ਦਾ ਵਾਇਰਸ ਸਾਡੇ ਖੂਨ ਵਿੱਚ ਘੁੰਮਦਾ ਹੈ ਜਦੋਂ ਮਾਦਾ ਏਡੀਜ਼ ਮੱਛਰ ਕੱਟਦਾ ਹੈ ਅਤੇ ਸਾਡੇ ਸਰੀਰ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੰਦਾ ਹੈ। ਡੇਂਗੂ ਬੁਖਾਰ ਦੇ ਲੱਛਣ ਮਾਦਾ ਏਡੀਜ਼ ਮੱਛਰ ਦੇ ਕੱਟਣ ਤੋਂ ਬਾਅਦ ਲਗਭਗ 5 ਦਿਨਾਂ ਦੇ ਅੰਦਰ ਦਿਖਾਈ ਦਿੰਦੇ ਹਨ। ਇਸ ਦੇ ਨਾਲ ਹੀ, ਸਰੀਰ ਵਿੱਚ ਇਸ ਬਿਮਾਰੀ ਦੇ ਪੈਦਾ ਹੋਣ ਦਾ ਸਮਾਂ 3 ਦਿਨਾਂ ਤੋਂ 10 ਦਿਨਾਂ ਤੱਕ ਹੋ ਸਕਦਾ ਹੈ। ਇਹ ਗੱਲ ਦਾ ਧਿਆਨ ਰੱਖੋ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਹੀ ਕੱਟਦਾ ਹੈ।

ਡਾਕਟਰ ਹਰਜੋਤ ਕੌਰ ਡੇਂਗੂ ਦੇ ਲੱਛਣਾਂ ਬਾਰੇ ਵੀ ਜਾਣਕਾਰੀ ਦੇਂਦੇ ਹੋਏ ਦਸਿਆ ਠੰਢ ਨਾਲ ਬੁਖਾਰ,ਜੋੜਾਂ, ਮਾਸਪੇਸ਼ੀਆਂ ਵਿੱਚ ਦਰਦ, ਸਿਰ ਦਰਦ ਬਹੁਤ ਕਮਜ਼ੋਰ ਮਹਿਸੂਸ ਕਰਨਾ, ਭੁੱਖ ਨਾ ਲੱਗਣਾ, ਉਲਟੀ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਗਲੇ ਵਿੱਚ ਮਾਮੂਲੀ ਦਰਦ ਮਹਿਸੂਸ ਕਰਨਾ,ਸਰੀਰ ਦੇ ਕੁਝ ਹਿੱਸਿਆਂ ‘ਤੇ ਧੱਫੜ ਵੀ ਆ ਸਕਦੇ ਹਨ, ਡਾਕਟਰ ਨੇ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ ਅਤੇ ਸੁੱਕਾ ਰੱਖਣਾ ਚਾਹੀਦਾ, ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਹਸਪਤਾਲ ਵਿੱਚ ਡੇਂਗੂ ਬਿਮਾਰੀ ਤੋਂ ਨਿਪਟਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਨੇ ਹਰ ਇੱਕ ਸਰਕਾਰੀ ਹਸਪਤਾਲ ਦੇ ਵਿੱਚ ਡੇਂਗੂ ਵਾਰਡ ਬਣਾਇਆ ਗਿਆ ਹੈ।।

Comment here

Verified by MonsterInsights