ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਤੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਪੰਜਾਬ ਪੁਲਿਸ ਵੀ ਇਸ ਨਸ਼ੇ ਦੇ ਖਿਲਾਫ ਸਖਤ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਅੰਮ੍ਰਿਤਸਰ ਦੀ ਗੱਲ ਕਰੀਏ ਤੇ ਪਿਛਲੇ ਕੁਝ ਦਿਨਾਂ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੇ ਦੀਆਂ ਖੇਪਾਂ ਬਰਾਮਦ ਕੀਤੀਆਂ ਹਨ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਹੈ। ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਦੇ ਕੌਤਵਾਲੀ ਨਜ਼ਦੀਕ ਟਾਊਨ ਹਾਲ ਵਿਖੇ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਇੱਕ ਕੈਂਪ ਲਗਾਇਆ ਗਿਆ ਜਿਸ ਵਿੱਚ ਨੁਕੜ ਨਾਟਕ ਰਾਹੀ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤਾ। ਅਤੇ ਨੌਜਵਾਨਾਂ ਨੂੰ ਨਸ਼ੇ ਖਿਲਾਫ ਸੌਂਹ ਵਿੱਚ ਕਵਾਈ ਅਤੇ ਬਾਅਦ ਵਿੱਚ ਨਸ਼ੇ ਵਿਰੁੱਧ ਮਾਰਚ ਵੀ ਕੀਤਾ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਕੇ ਉਹਨਾਂ ਨੂੰ ਜੇਲ੍ਾਂ ਪਿੱਛੇ ਸੁੱਟਣ ਰਹੀ ਹੈ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛਡਾਉਣ ਦੇ ਲਈ ਨਸ਼ਾ ਛਡਾਓ ਕੇਂਦਰਾਂ ਵਿੱਚ ਭੇਜ ਰਹੀ ਹੈ। ਅਤੇ ਉਹਨਾਂ ਨੇ ਕਿਹਾ ਕਿ ਅੱਜ ਵੀ ਨਸ਼ੇ ਦੇ ਖਿਲਾਫ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਕਿ ਨੌਜਵਾਨਾਂ ਨੂੰ ਨਸ਼ੇ ਦੇ ਖਿਲਾਫ ਸੋਹ ਚੁਕਾਈ ਗਈ ਹੈ ਅਤੇ ਇਸ ਦੇ ਨਾਲ ਹੀ ਨੁੱਕਰ ਨਾਟਕ ਦੇ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਅਪੀਲ ਕੀਤੀ ਗਈ ਹੈ ਅਤੇ ਇੱਕ ਪੈਦਲ ਮਾਰਚ ਕਰਕੇ ਵੀ ਨਸ਼ੇ ਦੇ ਖਿਲਾਫ ਸ਼ਹਿਰ ਵਾਸੀਆਂ ਨੂੰ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਅਤੇ ਉਹਨਾਂ ਨੇ ਅਪੀਲ ਕੀਤੀ ਕਿ ਅਗਰ ਵਿਅਕਤੀ ਨਸ਼ਾ ਕਰਦਾ ਹੈ ਅਤੇ ਉਹ ਆਪਣਾ ਨਸ਼ਾ ਛੱਡਣਾ ਚਾਹੁੰਦਾ ਹੈ ਤੇ ਉਹ ਕਿਸੇ ਵੀ ਵਕਤ ਪੁਲਿਸ ਨੂੰ ਸੰਪਰਕ ਕਰ ਸਕਦੀ ਹੈ ||
“ਨ/ਸ਼ਿ/ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਨੁੱਕੜ-ਨਾਟਕ “ ਅੰਮ੍ਰਿਤਸਰ ਪੁ/ਲਿ/ਸ ਨੇ ਕੀਤੀ ਅਨੋਖੀ ਪਹਿਲ!
