ਮਾਮਲਾ ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਕਸਬਾ ਕਾਹਨੂੰਵਾਨ ਦਾ ਹੈ ਜਿਥੇ ਮਹਿਜ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਦੋ ਧੜਿਆਂ ਦੇ ਵਿਚਕਾਰ ਹੋਏ ਝਗੜੇ ਦੌਰਾਨ ਇੱਕ 19 ਸਾਲਾ ਨੌਜਵਾਨ ਰਾਜਨ ਮਸੀਹ ਦੀ ਮੌਤ ਹੋ ਗਈ। ਜਦਕਿ ਉਸਦਾ ਪਿਤਾ ਬਲਵਿੰਦਰ ਮਸੀਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਜਾਇਆ ਗਿਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੈਫਰ ਦਿੱਤਾ ਗਿਆ। ਜਿੱਥੋਂ ਉਸਨੂੰ ਅੰਮ੍ਰਿਤਸਰ ਲਈ ਉਚੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਲੜਾਈ ਝਗੜੇ ਦੌਰਾਨ ਇੱਟਾਂ ਰੋੜਿਆਂ ਦੀ ਖੂਬ ਵਰਤੋਂ ਹੋਈ। ਜਿਸਦੇ ਚਲਦੇ ਇੱਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਇਸੇ ਝਗੜੇ ਦੌਰਾਨ ਉਸਦਾ ਪਿਤਾ ਬਲਵਿੰਦਰ ਮਸੀਹ ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤਾ ਗਿਆ ਅਤੇ ਅਗਲੀ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ ||