ਮਾਮਲਾ ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਕਸਬਾ ਕਾਹਨੂੰਵਾਨ ਦਾ ਹੈ ਜਿਥੇ ਮਹਿਜ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਦੋ ਧੜਿਆਂ ਦੇ ਵਿਚਕਾਰ ਹੋਏ ਝਗੜੇ ਦੌਰਾਨ ਇੱਕ 19 ਸਾਲਾ ਨੌਜਵਾਨ ਰਾਜਨ ਮਸੀਹ ਦੀ ਮੌਤ ਹੋ ਗਈ। ਜਦਕਿ ਉਸਦਾ ਪਿਤਾ ਬਲਵਿੰਦਰ ਮਸੀਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਜਾਇਆ ਗਿਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੈਫਰ ਦਿੱਤਾ ਗਿਆ। ਜਿੱਥੋਂ ਉਸਨੂੰ ਅੰਮ੍ਰਿਤਸਰ ਲਈ ਉਚੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਲੜਾਈ ਝਗੜੇ ਦੌਰਾਨ ਇੱਟਾਂ ਰੋੜਿਆਂ ਦੀ ਖੂਬ ਵਰਤੋਂ ਹੋਈ। ਜਿਸਦੇ ਚਲਦੇ ਇੱਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਇਸੇ ਝਗੜੇ ਦੌਰਾਨ ਉਸਦਾ ਪਿਤਾ ਬਲਵਿੰਦਰ ਮਸੀਹ ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤਾ ਗਿਆ ਅਤੇ ਅਗਲੀ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ ||
500 ਰੁਪਏ ਦੇ ਲੈਣ ਦੇਣ ਨੂੰ ਲੈਕੇ ਦੇਖੋ ਨੌਜਵਾਨ ਦਾ ਕੀ ਕੀਤਾ ਹਾ/ਲ ? ਸਭ ਦੇਖ ਕੇ ਹੋ ਰਹੇ ਨੇ ਹੈ/ਰਾ/ਨ !
July 6, 20240
Related Articles
August 14, 20220
ਜੇਲ੍ਹ ਤੋਂ ਬਾਹਰ ਆਉਣ ਮਗਰੋਂ ਬਿਕਰਮ ਮਜੀਠੀਆ ਨਾਲ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਮੁਲਾਕਾਤ
ਬਿਕਰਮ ਮਜੀਠੀਆ ਸਾਢੇ ਪੰਜ ਮਹੀਨੇ ਪਟਿਆਲਾ ਜੇਲ੍ਹ ਵਿੱਚ ਰਹਿਣ ਮਗਰੋਂ ਕੱਲ੍ਹ ਸ਼ਾਮ ਨੂੰ ਜ਼ਮਾਨਤ ‘ਤੇ ਬਾਹਰ ਆਏ। ਜੇਲ੍ਹ ਤੋਂ ਛੁੱਟਣ ਤੋਂ ਬਾਅਦ ਉਹ ਆਪਣੇ ਚੰਡੀਗੜ੍ਹ ਵਿਖੇ ਘਰ ਪਹੁੰਚੇ। ਮਜੀਠੀਆ ਦੇ ਬਾਹਰ ਆਉਣ ਮਗਰੋਂ ਉਨ੍ਹਾਂ ਨੂੰ ਮਿਲਣ ਵਾਲੇ ਪਹੁੰਚ
Read More
December 19, 20220
Cold in Punjab due to snowfall: Bathinda remained colder than Shimla, thick fog alert issued for next 5 days
Due to the continuous snowfall on the mountains, the cold is continuously increasing in Punjab. Since Monday morning, the temperature has dropped significantly due to dense fog. On Monday morning, the
Read More
October 12, 20210
ਰਣਜੀਤ ਸਿੰਘ ਕਤਲ ਕਾਂਡ : 19 ਸਾਲਾਂ ਤੋਂ ਪੁਲਿਸ ਦੀ ਨਿਗਰਾਨੀ ‘ਚ ਰਹਿ ਰਿਹਾ ਰਣਜੀਤ ਦਾ ਪਰਿਵਾਰ
ਡੇਰਾ ਮੁਖੀ ਰਾਮ ਰਹੀਮ ਖਿਲਾਫ ਗੁੰਮਨਾਮ ਚਿੱਠੀਆਂ ਲਿਖਣ ਦੇ ਮਾਮਲੇ ਵਿਚ ਰਣਜੀਤ ਸਿੰਘ ਦਾ 19 ਸਾਲ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ ਤੇ ਸੀ. ਬੀ. ਆਈ. ਵੱਲੋਂ ਡੇਰਾ ਮੁਖੀ ਸਣੇ 5 ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਰਣਜੀਤ ਕੁਰੂਕਸ਼ੇਤਰ ਤੋਂ 12 ਕਿ
Read More
Comment here