ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾ ਵਿਗੜਦੀ ਹੋਈ ਦਿਖਾਈ ਦੇ ਰਹੀ ਹੈ ਆਏ ਦਿਨ ਹੀ ਗੋਲੀ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਜਿਸ ਨਾਲ ਕਿ ਉਹ ਗੰਭੀਰ ਵਿੱਚ ਜਖਮੀ ਹੋ ਗਿਆ ਤੇ ਉਸਨੂੰ ਜਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਇਸ ਦੌਰਾਨ ਰਾਸ਼ਟਰੀ ਭੰਗਵਾਂ ਸੈਨਾ ਦੇ ਰਾਸ਼ਟਰੀ ਪ੍ਰਧਾਨ ਪੰਕਜ ਦਵੇਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਸੇ ਪ੍ਰਸ਼ਾਸਨ ਸਾਡੀਆਂ ਸੁਰੱਖਿਆ ਵਾਪਸ ਲੈ ਕੇ ਸਾਨੂੰ ਕਹਿ ਰਿਹਾ ਕੋਈ ਵੀ ਭੜਕਾਊ ਬਿਆਨ ਨਾ ਦਵੋ ਦੂਜੇ ਪਾਸੇ ਸ਼ਰੇਆਮ ਸਾਡੇ ਨੇਤਾਵਾਂ ਦੇ ਉੱਪਰ ਗੋਲੀਆਂ ਚਲ ਰਹੀਆਂ ਹਨ ਉਹਨਾਂ ਕਿਹਾ ਕਿ ਫਿਲਹਾਲ ਸਾਡੀ ਜਥੇਬੰਦੀ ਚੁੱਪ ਹੈ ਅਤੇ ਅਸੀਂ ਸਾਰੀ ਜਾਂਚ ਪੁਲਿਸ ਦੇ ਉੱਪਰ ਪਾ ਰਹੇ ਹਾਂ ਕਿ ਪੁਲਿਸ ਇਸ ਮਾਮਲੇ ਚ ਇਨਕੁਇਰੀ ਕਰੇ ਅਤੇ ਜਲਦ ਆਰੋਪੀਆਂ ਨੂੰ ਗ੍ਰਫਤਾਰ ਕਰਕੇ ਸਲਾਖਾਂ ਪਿੱਛੇ ਭੇਜੇ ਮੈਂ ਕਿਹਾ ਕਿ ਪਿਛਲੇ 12 ਸਾਲਾਂ ਤੋਂ ਪ੍ਰਵੀਨ ਕੁਮਾਰ ਹਿੰਦੂ ਸੰਗਠਨਾਂ ਦੇ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਸਨ ਅਤੇ ਜੋ ਬੀਤੀ ਰਾਤ ਉਸਨੂੰ ਗੋਲੀ ਵੱਜੀ ਹੈ ਸਾਨੂੰ ਅਜਿਹਾ ਲੱਗਦਾ ਹੈ ਕਿ ਹਿੰਦੂ ਸੰਗਠਨ ਦੇ ਨਾਲ ਰਹਿਣ ਕਰਕੇ ਹੀ ਉਸਨੂੰ ਗੋਲੀ ਵੱਜੀ ਹੈ। ਹਜੇ ਤੱਕ ਪੁਲਿਸ ਪ੍ਰਸ਼ਾਸਨ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ ਇਸ ਦੇ ਨਾਲ ਹੀ ਉਹਨਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ।
ਅੰਮ੍ਰਿਤਸਰ ਤੇ ਵਿੱਚ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਦੇਰ ਰਾਤ ਵੱਜੀ ਗੋ/ਲੀ
July 12, 20240
Related Articles
October 12, 20210
ਇਸ ਗੁੰਮਨਾਮ ਚਿੱਠੀ ਨੇ ਖਤਮ ਕੀਤਾ ਸੀ ਡੇਰਾ ਮੁਖੀ ਰਾਮ ਰਹੀਮ ਦਾ ਸਾਮਰਾਜ, ਪੜ੍ਹੋ ਉਹ ਚਿੱਠੀ
ਡੇਰਾ ਮੁਖੀ ਰਾਮ ਰਹੀਮ ਦੇ ਨਾਂ ਲਿਖੀ ਗਈ ਇੱਕ ਗੁੰਮਨਾਮ ਚਿੱਠੀ ਨੇ ਉਸ ਦਾ ਪੂਰਾ ਸਾਮਰਾਜ ਖਤਮ ਕਰ ਦਿੱਤਾ ਸੀ। ਇਹ ਚਿੱਠੀ 13 ਮਈ 2002 ਨੂੰ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਲਿਖੀ ਗਈ ਸੀ। ਇਹ ਚਿੱਠੀ ਸਾਰੇ ਮੀਡੀਆ ਸੰਗਠਨਾਂ ਨੂੰ
Read More
January 28, 20220
ਮਸਜਿਦ ਦੇ ਇਮਾਮ ਨੇ 8 ਸਾਲ ਦੀ ਮਾਸੂਮ ਨਾਲ ਕੀਤਾ ਬਲਾਤਕਾਰ, ਫਿਰ ਚੁਕਾਈ ਕੁਰਾਨ ਦੀ ਸਹੁੰ
ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਸਲ ਵਿੱਚ ਇੱਥੋਂ ਦੀ ਇੱਕ ਮਸਜਿਦ ਦੇ ਇਮਾਮ ਨੇ ਅੱਠ ਸਾਲ ਦੀ ਬੱਚੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਸੀ। ਇੰਨਾ ਹੀ ਨਹੀਂ, ਵਾਰਦਾਤ ਨੂੰ&nbs
Read More
January 7, 20210
Facebook ਅਤੇ Twitter ਵਲੋਂ Donald Trump ਦੇ Social Media ਖਾਤੇ ਮੁਅੱਤਲ
Twitter ਅਤੇ ਫੇਸਬੁੱਕ ਨੇ America ਦੇ ਮੌਜੂਦਾ ਰਾਸ਼ਟਰਪਤੀ Donald Trump ਦੇ Social Media ਖਾਤਿਆਂ ਨੂੰ ਬੰਦ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ Trump ਦੇ ਸਮਰਥਕਾਂ ਨੇ ਕੈਪੀਟਲ ਦੇ ਅਹਾਤੇ ਦੇ ਬਾਹਰ ਪ੍ਰਦਰ
Read More
Comment here