ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਨੂੰ ਲੈ ਕੇ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫਤਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਗਈ ਇਸ ਮੌਕੇ ਉਹਨਾਂ ਵੱਲੋਂ ਢੋਲ ਦੇ ਡਗੇ ਤੇ ਭੰਗੜੇ ਪਾ ਕੇ ਇੱਕ ਦੂਸਰੇ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ |
ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨੂੰਹ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਪਾਰਟੀ ਦੀ ਇਤਿਹਾਸਿਕ ਜਿੱਤ ਹੋਈ ਹੈ ਉਹਨਾਂ ਕਿਹਾ ਕਿ ਆਉਣ ਵਾਲੀਆਂ ਚਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।
Comment here