ਅਕਸਰ ਦੇਖਿਆ ਜਾਂਦਾ ਹੈ ਕਿ ਕਈ ਅਵਾਰਾ ਗਊਆਂ ਸੜਕਾਂ ‘ਤੇ ਬੈਠ ਕੇ ਤੇ ਸੜਕਾਂ ‘ਤੇ ਘੁੰਮਦੀਆਂ ਰਹਿੰਦੀਆਂ ਹਨ, ਜਿਸ ਕਾਰਨ ਕਈ ਸੜਕ ਹਾਦਸੇ ਵੀ ਵਾਪਰਦੇ ਨਜ਼ਰ ਆਉਂਦੇ ਹਨ। ਇਸ ਸਬੰਧੀ ਅੱਜ ਰਾਸ਼ਟਰੀ ਗਊ ਰਕਸ਼ਾ ਮਹਾਂ ਸੰਘ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਪੱਕੇ ਤੌਰ ‘ਤੇ ਭੁੱਖ ਹੜਤਾਲ ‘ਤੇ ਬੈਠ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਸ਼ਟਰ ਗੂੰ ਰਕਸ਼ਾ ਸੰਘ ਦੇ ਆਗੂ ਡਾਕਟਰ ਰੋਹਨ ਮਹਿਰਾ ਨੇ ਕਿਹਾ ਕਿ ਅਵਾਰਾ ਸੜਕਾਂ ‘ਤੇ ਘੁੰਮ ਰਹੀਆਂ ਗਊਆਂ ਤੂੰ ਲੈ ਕੇ ਜਿਹੜੀਆਂ ਮੰਗਾਂ ਸਾਡੀਆਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਉਸ ਨੂੰ ਲੈ ਕੇ ਅਸੀਂ ਅਨਮਿਥੇ ਸਮੇਂ ਦੇ ਲਈ ਭੰਡਾਰੀ ਕੁਲ ਤੇ ਭੁੱਖ ਹੜਤਾਲ ਤੇ ਬੈਠੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ 500 ਗਊ ਸ਼ੈੱਡ ਬਣਾਏ ਜਾਣਗੇ, ਜਿਸ ਲਈ ਸਰਕਾਰ ਨੇ ਕਾਊ ਸੇਸ ਵੀ ਲਗਾਈ ਸੀ ਪਰ ਅੱਜ ਤੱਕ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਇਕੱਠੇ ਕੀਤੇ ਗਊ ਸੇਸ ਨੂੰ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਵਿੱਚ 2016 ਤੋਂ ਹੁਣ ਤੱਕ ਇਕੱਠੀ ਹੋਈ ਕੁੱਲ ਗਊ ਸੈੱਸ ਨੂੰ ਉਸਾਰੀ ਲਈ ਵਰਤਿਆ ਜਾਵੇ। ਇਹ ਨਵੇਂ ਗਊ ਸ਼ੈਲਟਰਾਂ ਲਈ ਜਾਰੀ ਕੀਤੇ ਜਾਣ, ਜਦਕਿ ਜਿਨ੍ਹਾਂ ਵਿਭਾਗਾਂ ਨੇ ਗਊ ਸੈੱਸ ਪੰਜਾਬ ਸਰਕਾਰ ਕੋਲ ਜਮ੍ਹਾਂ ਨਹੀਂ ਕਰਵਾਇਆ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਅਤੇ ਇਸ ਦੇ ਨਾਲ ਹੀ ਪੰਜਾਬ ਵਿੱਚ 2016 ਤੋਂ ਪੰਜਾਬ ਦੇ ਲੋਕਾਂ ਤੋਂ ਵਸੂਲੇ ਜਾ ਰਹੇ ਟੈਕਸਾਂ ਦੀ ਜਾਂਚ ਕਮੇਟੀ ਬਣਾਈ ਜਾਵੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਅੰਮ੍ਰਿਤਸਰ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਘੁੰਮ ਰਹੀਆਂ ਸਾਰੀਆਂ ਗਊਆਂ ਨੂੰ ਗਊਸ਼ਾਲਾ ਵਿੱਚ ਲਿਜਾਇਆ ਜਾਵੇ। ਉਨ੍ਹਾਂ ਕਿਹਾ ਕਿ ਅੰਮਿ੍ਤਸਰ ਦੀਆਂ ਸੜਕਾਂ ‘ਤੇ ਛੱਡੀਆਂ ਜਾ ਰਹੀਆਂ ਗਊਆ’ ਨੂੰ ਲੈਕੇ ਡੇਅਰੀ ਵਾਲਿਆ ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਅੰਮਿ੍ਤਸਰ ਸ਼ਹਿਰ ‘ਚੋਂ ਸਾਰੀਆਂ ਡੇਅਰੀਆਂ ਨੂੰ ਹਟਾਇਆ ਜਾਵੇ ਤਾਂ ਜੋ ਗਊਆਂ ਸੜਕਾਂ ‘ਤੇ ਨਾ ਘੁੰਮਣ ਅਤੇ ਗਊਆਂ ਨਾਲ ਸੜਕ ਹਾਦਸੇ ਨਾ ਵਾਪਰੇ | ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਅਸੀਂ ਨਿਰਧਾਰਤ ਸਮੇਂ ਤੱਕ ਭੰਡਾਰੀ ਪੁਲ ‘ਤੇ ਬੈਠ ਕੇ ਧਰਨਾ ਦੇਵਾਂਗੇ।
ਸੜਕਾਂ ‘ਤੇ ਘੁੰਮ ਰਹੀਆਂ ਅਵਾਰਾ ਗਊਆ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿ/ਲਾ/ਫ ਕੀਤਾ ਗਿਆ ਪ੍ਰਦਰਸ਼ਨ |
July 13, 20240
Related Articles
August 17, 20220
ਮੰਦਭਾਗੀ ਖਬਰ: ਟ੍ਰੀਟਮੈਂਟ ਪਲਾਂਟ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦਾ ਆਦੀ ਸੀ ਨੌਜਵਾਨ
ਸਮਰਾਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਨਸ਼ੇ ਦੇ ਆਦੀ ਇੱਕ ਨੌਜਵਾਨ ਦੀ ਲਾਸ਼ ਟ੍ਰੀਟਮੈਂਟ ਪਲਾਂਟ ਵਿੱਚੋਂ ਮਿਲੀ। ਮ੍ਰਿਤਕ ਦਾ ਮੋਟਰਸਾਈਕਲ ਉਸਦੀ ਸਾਥੀ ਲੜਕੀ ਦੇ ਘਰੋਂ ਬਰਾਮਦ ਹੋਇਆ । ਜਿਸ ਮਗਰੋਂ ਪਰਿਵਾਰ ਵਾਲਿਆਂ ਨੇ ਨੌਜਵਾਨ ਦੇ ਕ
Read More
May 27, 20210
ਰਵੀ ਸ਼ੰਕਰ ਨੇ ਕਿਹਾ – ‘ਨਵੇਂ ਨਿਯਮ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੂੰ ਰੋਕਣ ਲਈ, ਉਪਭੋਗਤਾਵਾਂ ਨੂੰ ਡਰਨ ਦੀ ਲੋੜ ਨਹੀਂ’
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀਰਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਕਿ ਸੋਸ਼ਲ ਮੀਡੀਆ ਦੇ ਨਵੇਂ ਨਿਯਮ ਸਿਰਫ ਦੁਰਵਰਤੋਂ ਨੂੰ ਰੋਕਣ ਲਈ ਬਣਾਏ ਗਏ ਹਨ। ਇਸ ਨਾਲ ਉਪਭੋਗਤਾਵਾਂ ਦੀ ਨਿੱਜਤਾ ਨੂੰ ਕੋਈ ਖ਼ਤਰਾ ਨਹੀਂ ਹੈ। ਦੱਸ ਦੇਈਏ ਕਿ ਵਟਸਐਪ ਨੇ
Read More
May 20, 20220
ਨਵਜੋਤ ਸਿੱਧੂ ਅੱਜ ਤੋਂ ਇੱਕ ਸਾਲ ਤੱਕ ਕੱਟਣਗੇ ਬਾਮੁਸ਼ਕੱਤ ਜੇਲ੍ਹ, ਜਾਣੋ ਕੀ ਹੁੰਦੀ ਹੈ ‘ਬਾਮੁਸ਼ਕੱਤ ਕੈਦ’
ਸੁਪਰੀਮ ਕੋਰਟ ਵੱਲੋਂ ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਨੂੰ ਕਰੀਬ 34 ਸਾਲ ਪੁਰਾਣੇ ਰੋਡ ਰੇਜ ਦੇ ਕੇਸ ਵਿੱਚ ਇੱਕ ਸਾਲ ਦੀ ਬਾਮੁਸ਼ੱਕਤ ਕੈਦ ਸੁਣਾਏ ਜਾਣ ਤੋਂ ਬਾਅਦ ਸਿੱਧੂ ਨੇ ਸ਼ੁੱਕਰਵਾਰ ਨੂੰ ਆਤਮ-ਸਮਰਪਣ ਕਰ ਦਿੱਤਾ। ਕਾਨੂੰਨ ਮ
Read More
Comment here