ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਸੰਭਾਲ ਲਈ ਹੈ।ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।
ਨਵੇਂ ਹੈਡ ਗ੍ਰੰਥੀ ਵਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਗੁਰੂਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਲਿਆ ਹੁਕਮਨਾਮਾ ਗ੍ਰੰਥੀ ਸਾਹਿਬਾਨ ਦੁਆਰਾ ਮਰਿਆਦਾ ਰਾਹੀਂ ਨਿਭਾਈ ਜਾਵੇਗੀ ਸੇਵਾ |
July 15, 20240
Related Articles
August 19, 20210
ਬਠਿੰਡਾ ਪੁਲਿਸ ਨੇ ਘਰ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼, 3 ਔਰਤਾਂ ਸਣੇ 5 ਲੋਕਾਂ ਨੂੰ ਕੀਤਾ ਕਾਬੂ
ਬਠਿੰਡਾ ਪੁਲਿਸ ਨੇ ਸ਼ਹਿਰ ਦੀ ਕ੍ਰਿਸ਼ਨਾ ਕਾਲੋਨੀ ‘ਚ ਘਰ ਵਿੱਚ ਚਲਾਏ ਜਾ ਰਹੇ ਦੇਹ ਵਪਾਰ ਦੇ ਅੱਡੇ ਉੱਤੇ ਛਾਪਾ ਮਾਰ ਕੇ ਤਿੰਨ ਔਰਤਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕ੍ਰਿਸ਼ਨਾ ਕਾਲੋਨੀ ਵਿੱਚ ਇੱਕ ਔਰ
Read More
March 23, 20220
CM ਮਾਨ ਦਾ ਐਲਾਨ, ਪਟਵਾਰੀਆਂ ਦੇ ਸਟੇਸ਼ਨਰੀ ਤੇ ਬਸਤਾ ਭੱਤੇ ‘ਚ ਕੀਤਾ 100-100 ਰੁ. ਵਾਧਾ
ਪੰਜਾਬ ਵਿਚ ਆਮ ਆਦਮੀ ਪਾਰਟੀ ਸੱਤਾ ਸੰਭਾਲਦਿਆਂ ਹੀ ਪੂਰੇ ਐਕਸ਼ਨ ਮੋਡ ਵਿਚ ਹੈ। ਮੁੱਖ ਮੰਤਰੀ ਮਾਨ ਵੱਲੋਂ ਲਗਾਤਾਰ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ ‘ਆਪ’ ਸਰਕਾਰ ਨੇ ਵੱਡਾ ਫੈਸਲਾ ਲਾਗੂ ਕਰਦਿਆਂ ਪਟਵਾਰੀਆਂ ਦੇ ਭੱਤੇ ‘ਚ ਵਾਧਾ ਕੀਤਾ ਹੈ।
Read More
December 19, 20210
ਸ੍ਰੀ ਦਰਬਾਰ ਸਾਹਿਬ ਘਟਨਾ ਮਾਮਲੇ ‘ਚ FIR ਦਰਜ, ਅੱਖੀਂ ਵੇਖਣ ਵਾਲੇ ਸੇਵਾਦਾਰ ਨੇ ਦਿੱਤਾ ਇਹ ਬਿਆਨ
ਸ੍ਰੀ ਦਰਬਾਰ ਸਾਹਿਬ ਵਿੱਚ ਸ਼ਨੀਵਾਰ ਸ਼ਾਮ ਨੂੰ ਵਾਪਰੀ ਮੰਦਭਾਗੀ ਘਟਨਾ ਦੇ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਐੱਫ.ਆਈ.ਆਰ. ਵਿੱਚ ਘਟਨਾ ਵੇਲੇ ਉਥੇ ਮੌਜੂਦ ਸੇਵਾਦਾਰ ਸਾਧਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਅਕਾਲੀ ਕਾਲੋਨੀ, ਅੰਮ੍ਰਿਤਸਰ ਨੇ
Read More
Comment here