ਪੁਲਿਸ ਸਟੇਸ਼ਨ ਪੁਰਾਣਾ ਸਾਲਾ ਅਧੀਨ ਆਉਂਦੇ ਪਿੰਡ ਕਰਵਾਲ ਵਿਖੇ ਅਵਾਰਾ ਕੁੱਤੇ ਗੁੱਜਰ ਪਰਿਵਾਰ ਦੀਆਂ ਚਾਰ ਕੀਮਤੀ ਭੇਡਾਂ ਨੂੰ ਨੋਚ ਨੋਚ ਕੇ ਖਾ ਗਏ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁੱਜਰ ਲਿਆਕਤ ਅਲੀ ਨੇ ਦੱਸਿਆ ਕਿ ਬੀਤੀ ਰਾਤ ਅਚਾਨਕ ਕੁੱਤਿਆਂ ਦੇ ਝੁੰਡ ਵੱਲੋਂ ਸਾਡੇ ਡੇਰੇ ਅੰਦਰ ਦਾਖਲ ਹੋ ਕੇ ਸਾਡੀਆਂ ਚਾਰ ਕੀਮਤੀ ਭੇਡਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਉਹਨਾਂ ਨੇ ਦੱਸਿਆ ਕਿ ਕੁੱਤਿਆਂ ਵੱਲੋਂ ਇਨ੍ਹਾਂ ਭੇਡਾਂ ਨੂੰ ਇੰਨੀ ਬੁਰੀ ਤਰ੍ਹਾਂ ਨੋਚਿਆ ਗਿਆ ਸੀ ਕਿ ਇਨ੍ਹਾਂ ਚਾਰਾਂ ਭੇਡਾਂ ਦੀ ਮੌਤ ਹੋ ਗਈ ਹੈ। ਜਿਸ ਕਾਰਨ ਸਾਡਾ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਉਹਨਾਂ ਦੱਸਿਆ ਕਿ ਇਲਾਕੇ ਅੰਦਰ ਆਵਾਰਾ ਕੁੱਤਿਆਂ ਦੀ ਪੂਰੀ ਦਹਿਸ਼ਤ ਹੈ ਇਹਨਾਂ ਵੱਲੋਂ ਅੱਜ ਇਹਨਾਂ ਚਾਰ ਭੇਡਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਦਕਿ ਆਉਣ ਵਾਲੇ ਦਿਨਾਂ ਵਿੱਚ ਸਾਡੇ ਸਕੂਲ ਜਾਂਦੇ ਬੱਚਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਇਨਾ ਖੂੰਖਾਰ ਕੁੱਤਿਆਂ ਦੀ ਦਹਿਸ਼ਤ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ਆਵਾਰਾ ਕੁੱਤਿਆਂ ਵੱਲੋਂ ਚਾਰ ਭੇਡਾਂ ਨੂੰ ਨੋ/ਚ-ਨੋ/ਚ ਕੇ ਮਾਰਿਆ ||
Related tags :
Comment here