ਬਟਾਲਾ ਦੇ ਬਹਾਦੁਰ ਹੁਸੈਨ ਪਿੰਡ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦਰਮਿਆਨ ਹੋਈ ਜਬਰਦਸਤ ਟੱਕਰ ਵਿੱਚ ਇਕ ਮੋਟਰਸਾਈਕਲ ਸਵਾਰ 14 ਸਾਲਾਂ ਸ਼ਹਿਬਾਜ਼ ਸਿੰਘ ਨਾਮਕ ਬੱਚੇ ਦੀ ਮੌਤ ਹੋ ਜਾਣ ਅਤੇ ਦੂਸਰੇ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਦੁਰਘਟਨਾ ਦੀ ਸੀ ਸੀ ਟੀ ਵੀ ਸਾਹਮਣੇ ਆਈ ਹੈ ਮ੍ਰਿਤਕ ਸ਼ਹਿਬਾਜ਼ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦਸਿਆ ਜਾ ਰਿਹਾ ਹੈ ਮੌਕੇ ਤੇ ਮਜੂਦ ਲੋਕਾਂ ਦਾ ਕਹਿਣਾ ਹੈ ਕੇ ਸ਼ਹਿਬਾਜ਼ ਸਿੰਘ ਪੈਟਰੋਲ ਪੰਪ ਤੋਂ ਪੈਟਰੋਲ ਪੁਆ ਕੇ ਸੜਕ ਵਲ ਨੂੰ ਜਦੋਂ ਨਿਕਲਿਆ ਤਾਂ ਸੜਕ ਤੇ ਤੇਜ ਰਫਤਾਰ ਬੁਲੇਟ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ ਟੱਕਰ ਐਨੀ ਜਬਰਦਸਤ ਸੀ ਕਿ ਬੁਲੇਟ ਮੋਟਰਸਾਈਕਲ ਦਾ ਇੰਜਣ ਤੱਕ ਫੱਟ ਗਿਆ ਓਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਜਾਂਚ ਚਲ ਰਹੀ ਹੈ ਬਿਆਨਾਂ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ||