NewsPunjab news

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਰਾਜਲਾਲੀ ਗਿੱਲ ਨੇ ਅੰਮ੍ਰਿਤਸਰ ਕੇਂਦਰੀ ਜੇਲ ਦਾ ਕੀਤਾ ਦੌਰਾ ||

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਤੇ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਦੌਰਾ ਕਰਨ ਪਹੁੰਚੇ ਸਨ ਜਿੱਥੇ ਕਿ ਉਹਨਾਂ ਨੇ ਜੇਲ ਦੇ ਵਿੱਚ ਅੰਡਰਟਰੈਲ ਸਜਾ ਕੱਟ ਰਹੀਆਂ ਮਹਿਲਾਵਾਂ ਦੇ ਨਾਲ ਵੀ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਜੇਲ ਦੇ ਵਿੱਚ ਬਹੁਤ ਸਾਰੀਆਂ ਦਿੱਖਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਮੈਡੀਕਲ ਸਹੂਲਤਾਂ ਨੂੰ ਲੈ ਕੇ ਮਹਿਲਾਵਾਂ ਨੂੰ ਦਿੱਕਤਾਂ ਆ ਰਹੀਆਂ ਹਨ ਤੇ ਉਸ ਸਭ ਦੇ ਬਾਰੇ ਮਹਿਲਾਵਾਂ ਨਾਲ ਗੱਲਬਾਤ ਕੀਤੀ ਹ ਤੇ ਮਹਿਲਾਵਾਂ ਨੂੰ ਆਪਣਾ ਨੰਬਰ ਵੀ ਦੇ ਕੇ ਆਏ ਹਾਂ। ਕਿ ਉਹ ਜੇਲ ਦੇ ਵਿੱਚੋਂ ਸਾਨੂੰ ਜੇਲ ਦੇ ਟੈਲੀਫੋਨ ਤੋਂ ਫੋਨ ਕਰਕੇ ਆਪਣੀਆਂ ਮੁਸ਼ਕਲਾਂ ਸਬੰਧੀ ਜਾਣੂ ਵੀ ਕਰਵਾ ਸਕਦੀਆਂ ਹਨ। ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਅਤੇ ਖਾਸ ਤੌਰ ਤੇ ਬੱਚਿਆਂ ਨੂੰ ਜਿੰਨਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਉਹਨਾਂ ਪਰੇਸ਼ਾਨੀਆਂ ਨੂੰ ਲੈ ਕੇ ਉਹਨਾਂ ਨਾਲ ਗੱਲਬਾਤ ਕਰਕੇ ਆਏ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀਆਂ ਦਿੱਕਤਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Comment here

Verified by MonsterInsights