ਭਾਰਤ ਦੇ ਸੱਤ ਨੌਜਵਾਨ ਜਿਹਨਾਂ ਦੀ ਰਸ਼ਿਆ ਤੋ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਰੀਬ ਇਕ ਮਹੀਨੇ ਪਹਿਲਾਂ ਵਾਇਰਲ ਹੋਈ ਸੀ ।ਜਿਸ ਵਿੱਚ ਨੌਜਵਾਨ ਜੋ ਪੰਜਾਬ ਅਤੇ ਹਰਿਆਣਾ ਸੂਬੇ ਦੇ ਦਸਦੇ ਹੋਏ ਕਹਿ ਰਹੇ ਸਨ ਕਿ ਉਹ ਰੂਸ ਵਿੱਚ ਘੁੰਮਣ ਲਈ ਆਏ ਸਨ, ਜਿੱਥੇ ਉਨ੍ਹਾਂ ਨੂੰ ਫੜ ਲਿਆ ਗਿਆ ਅਤੇ ਜ਼ਬਰਦਸਤੀ ਫੌਜ ਵਿੱਚ ਭਰਤੀ ਕਰ ਯੁਕਰੇਨ ਲਿਆਂਦਾ ਗਿਆ ਹੈ, ਅਤੇ ਜੰਗ ਵਿੱਚ ਭੇਜਿਆ ਗਿਆ ਹੈ। ਨੌਜਵਾਨਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਸਰਕਾਰ ਦੇ ਨਾਲ ਗੱਲਬਾਤ ਕਰਕੇ ਨੌਜਵਾਨਾਂ ਨੂੰ ਭਾਰਤ ਲਿਆਉਣ ਦੀ ਗੱਲ ਕਹੀ ਸੀ ਪਰ ਅਜੇ ਤੱਕ ਰਸ਼ੀਅਨ ਸਰਕਾਰ ਦੇ ਵੱਲੋਂ ਨੌਜਵਾਨਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ ਇਸ ਸਬੰਧੀ ਗੁਰਦਾਸਪੁਰ ਦੇ ਪਿੰਡ ਡੇਰੀਵਾਲ ਕਿਰਨ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਦੇ ਪਰਿਵਾਰ ਨੇ ਕਿਹਾ ਕਿ ਉਹਨਾਂ ਦੇ ਬੇਟੇ ਨੂੰ ਇੱਕ ਵਾਰ ਫਿਰ ਤੋਂ ਜੰਗ ਲੜਨ ਦੇ ਲਈ ਯੂਕਰੇਨ ਬਾਰਡਰ ਤੇ ਭੇਜ ਦਿੱਤਾ ਗਿਆ ਹੈ। ਜਿਸ ਕਰਕੇ ਉਹਨਾਂ ਦੇ ਪਰਿਵਾਰ ਵਿੱਚ ਕਾਫੀ ਚਿੰਤਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੂਸ ਸਰਕਾਰ ਨਾਲ ਗੱਲ ਕਰਨ ਦੇ ਬਾਵਜੂਦ ਉਹਨਾਂ ਦੇ ਬੇਟੇ ਨੂੰ ਜੰਗ ਲੜਨ ਦੇ ਲਈ ਫਰੰਟ ਲਾਈਨ ਤੇ ਭੇਜ ਦਿੱਤਾ ਗਿਆ ਹੈ ਉਹਨਾਂ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਜਲਦ ਤੋਂ ਜਲਦ ਉਹਨਾਂ ਦੇ ਫਸੇ ਹੋਏ ਬੱਚਿਆਂ ਨੂੰ ਭਾਰਤ ਲਿਆਉਣ ਦੀ ਰਸ਼ੀਅਨ ਸਰਕਾਰ ਦੇ ਨਾਲ ਗੱਲ ਕਰੇ ||
ਰੂਸ ‘ਚ ਫਸੇ ਪੰਜਾਬੀ ਪੁੱਤਾਂ ਦੀ ਰਾਹ ਦੇਖ ਰਹੇ ਮਾਪੇ, ਹੱਥਾਂ ‘ਚ ਨੇ ਰੀਲੀਜ਼ ਪੇਪਰ, ਫਿਰ ਵੀ ਫਰੰਟ ਲਾਈਨ ‘ਤੇ ਲੜ ਰਹੇ ਜੰਗ, ਮਾਪੇ ਕਹਿੰਦੇ- “ਵਾਪਿਸ ਭੇਜਣ ਦਾ ਭਰੋਸਾ ਦੇ ਕੇ ਵੀ ਨਹੀਂ ਛੱਡੇ ਨੌਜਵਾਨ”
July 16, 20240
Related Articles
August 28, 20210
IND vs ENG : ਤੀਜੇ ਟੈਸਟ ਵਿੱਚ ਭਾਰਤ ਦੀ ਸ਼ਰਮਨਾਕ ਹਾਰ, ਇੰਗਲੈਂਡ ਨੇ ਇੱਕ ਪਾਰੀ ਤੇ 76 ਦੌੜਾਂ ਨਾਲ ਦਿੱਤੀ ਮਾਤ
ਟੀਮ ਇੰਡੀਆ ਨੂੰ ਲੀਡਜ਼ ਟੈਸਟ ਵਿੱਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ ਨੂੰ ਇੱਕ ਪਾਰੀ ਅਤੇ 76 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਜਿੱਤ ਨਾਲ ਇੰਗਲੈਂਡ ਨੇ ਲੜੀ 1-1 ਨਾਲ ਬਰਾਬਰ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਸੀਰੀ
Read More
July 6, 20220
ਅੱਜ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ, ਚੱਲਣਗੀਆਂ ਠੰਡੀਆਂ ਹਵਾਵਾਂ, ਗਰਜ ਨਾਲ ਮੀਂਹ ਪੈਣ ਦੇ ਆਸਾਰ
ਮਾਨਸੂਨ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਮੰਗਲਵਾਰ ਨੂੰ ਇੱਕ ਵਾਰ ਫਿਰ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਸੀਨੋ-ਪਸੀਨ ਕਰ ਦਿੱਤਾ, ਕਿਉਂਕਿ ਤਾਪਮਾਨ 37.4 ਡਿਗਰੀ ਸੈਲਸੀਅਸ ਅਤੇ 29.3 ਡਿਗਰੀ ਸੈਲਸੀਅਸ ਤੱਕ ਪਹੁੰਚ ਗ
Read More
March 26, 20230
बारिश से तबाही, पंजाब-हरियाणा समेत 16 राज्यों में फसलें तबाह, कई घर गिरे
दिल्ली, पंजाब, हरियाणा, उत्तराखंड समेत देश के 16 राज्यों में तेज हवाओं के साथ बारिश हुई. हिमाचल प्रदेश में बर्फबारी का नया दौर शुरू हो गया है। लाहौल स्पीति के 4 जिलों कुल्लू, चंबा और सिरमेयर में बर्फब
Read More
Comment here