ਕਪੂਰਥਲਾ ਦੇ ਫਗਵਾੜਾ ਸ਼ਹਿਰ ‘ਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਜਾਰੀ ਹੈ, ਤਾਜ਼ਾ ਮਾਮਲਾ ਫਗਵਾੜਾ ਦੇ ਮਾਡਲ ਟਾਊਨ ‘ਚ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਇਕ ਮੈਡੀਕਲ ਸਟੋਰ ਦੇ ਮਾਲਕ ਨੂੰ ਨਿਸ਼ਾਨਾ ਬਣਾ ਕੇ ਨਕਦੀ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ।
ਜਿਸ ਦੀ ਸੂਚਨਾ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਗਈ ਤਾਂ ਮੌਕੇ ‘ਤੇ ਮੌਜੂਦ ਦੁਕਾਨ ਮਾਲਕ ਅਭਿਸ਼ੇਕ ਬੇਦੀ ਨੇ ਦੱਸਿਆ ਕਿ ਉਨ੍ਹਾਂ ਦਾ ਮੈਡੀਕਲ ਸਟੋਰ ਮਾਡਲ ਟਾਊਨ ਜੀ.ਟੀ ਰੋਡ ‘ਤੇ ਹੈ, ਜਿੱਥੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਦੁਕਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਥੇ ਖੜ੍ਹੇ ਮਜ਼ਦੂਰ ਤੋਂ ਉਨ੍ਹਾਂ ਦੇ ਗਲ ਵਿੱਚ ਪਈ ਕਰੀਬ 17 ਤੋਂ 18 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।