Site icon SMZ NEWS

ਫ਼ਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਦਾ ਵੱਡਾ ਐਲਾਨ “ਭਾਈ ਅੰਮ੍ਰਿਤਪਾਲ ਸਿੰਘ ਨਾਲ ਰਲ ਕੇ ਬਣਾਵਾਂਗੇ ਨਵੀਂ ਪਾਰਟੀ |

ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਬੀਤੇ ਕੱਲ੍ਹ ਇਕ ਸਰਧਾਜਲੀ ਸਮਾਗਮ ਦੌਰਾਨ ਵੱਡਾ ਐਲਾਨ ਕੀਤਾ ਗਿਆ ਹੇ ਜਿਸ ਨੇ ਸਿੱਖ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਆਪਣੇ ਸੰਬੋਧਨ ਭਾਂਸਣ ਵਿਚ ਜਿੱਥੇ ਭਾਈ ਸਰਬਜੀਤ ਸਿੰਘ ਖਾਲਸਾ ਨੇ ਆਪਣੀ ਚੋਣ ਮੁਹਿੰਮ ਬਾਰੇ ਵਿਸਥਾਰ ਪੂਰਵਕ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਉਥੇ ਹੀ ਉਹਨਾਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆ ਕਿਹਾ ਕਿ ਇਹ ਪੱਕਾ ਹੈ ਕਿ ਉਹਨਾਂ ਵੱਲੋਂ ਜਲਦ ਹੀ ਇਕ ਪਾਰਟੀ ਬਣਾਈ ਜਾਵੇਗੀ ਜੋ ਸਿੱਖ ਸੰਗਤਾ ਅਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕਰੇਗੀ।ਉਹਨਾਂ ਕਿਹਾ ਕਿ ਪਰ ਇਹ ਪਾਰਟੀ ਉਹ ਇਕੱਲੇ ਨਹੀਂ ਬਣਾਉਣਗੇ। ਉਹਨਾਂ ਕਿਹਾ ਕਿ ਉਹ ਸਿੱਖ ਸੰਗਤਾਂ ਅਤੇ ਪੰਜਾਬ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਕੰਮ ਕਰਨਗੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਜਾਂ ਉਹਨਾਂ ਦੇ ਕਹਿਣ ਤੇ ਹੀ ਪਾਰਟੀ ਦਾ ਗਠਨ ਕਰਨਗੇ।ਉਹਨਾਂ ਨਾਲ ਹੀ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਅਗਾਮੀਂ ਹੋਣ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ।

Exit mobile version