News

ਵਿਦੇਸ਼ ਦੀ ਧਰਤੀ ਤੋਂ ਆਈ ਇੱਕ ਹੋਰ ਮੰਦਭਾਗੀ ਖ਼ਬਰ 11 ਮਹੀਨੇ ਪਹਿਲਾਂ Canada ਗਈ 21 ਸਾਲਾਂ ਕੁੜੀ ਨੂੰ ਆਈ ਦਰਦ ਨਾਕ ਮੌ ਤ,ਪਰਿਵਾਰ ਨੇ ਚਾਵਾਂ ਨਾਲ ਭੇਜੀ ਸੀ ਕੈਨੇਡਾ

ਕਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਹੋਏ ਸੜਕ ਹਾਦਸੇ ਵਿੱਚ ਬਟਾਲਾ ਨਜ਼ਦੀਕ ਪੈਂਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ।ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਜ਼ੋ ਕਿ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਗਈ ਸੀ।ਉਸਨੇ ਦੱਸਿਆ ਕਿ ਛੁਟੀਆਂ ਹੋਣ ਕਾਰਨ ਆਪਣੀਆਂ 5 ਹੋਰਨਾਂ ਸਮੇਤ ਕੰਮ ਤੇ ਜਾ ਰਹੀਆਂ ਸਨ ,ਜਿਸ ਗੱਡੀ ਤੇ ਸਵਾਰ ਸਨ ਉਹ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਟਕਰਾ ਗਈ ਜਿਸ ਕਾਰਨ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਇੱਕ ਹੋਰ ਲੜਕੇ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਸ ਮੰਦਭਾਗੀ ਘਟਨਾ ਦਾ ਜਦ ਹੀ ਪਤਾ ਲੱਗ ਤਾਂ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ ।ਇਸ ਮੌਕੇ ਸਮਾਜ ਸੇਵੀ ਬਲਦੇਵ ਸਿੰਘ ਬੱਲਾ ਸੁੱਖ ਚਿੜਾ ਨੇ ਦੱਸਿਆ ਕਿ ਇਹ ਇਕ ਮਿਹਨਤੀ ਪਰਿਵਾਰ ਹੈ ਮ੍ਰਿਤਕ ਲੜਕੀ ਦਾ ਪਿਤਾ ਦਿਹਾੜੀਦਾਰ ਹੈ ਉਸ ਨੇ ਬਹੁਤ ਹੀ ਮਿਹਨਤ ਕਰਕੇ ਅਤੇ ਕੁਝ ਕਰਜ਼ਾ ਚੁੱਕ ਆਪਣੀ ਧੀ ਦਾ ਭਵਿੱਖ ਸਵਾਰਨ ਲਈ ਉਸ ਨੂੰ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਲਈ ਭੇਜਿਆ ਸੀ ਅਜ਼ੇ ਸਿਰਫ ਦੋ ਹੀ ਸਮੇਸਟਰ ਕਲੀਅਰ ਹੋਏ ਸਨ ਕਿ ਇਹ ਭਾਣਾ ਵਰਤ ਗਿਆ।

Comment here

Verified by MonsterInsights