ਜਲੰਧਰ, ਪੰਜਾਬ ਦੇ ਖੇਡ ਉਦਯੋਗ ਵਿੱਚ ਵੀ ਕਾਫੀ ਨਿਰਾਸ਼ਾ ਪਾਈ ਗਈ ਹੈ, ਰਮੇਸ਼ ਆਨੰਦ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਕੇਂਦਰ ਵੱਲੋਂ ਜਾਰੀ ਕੀਤੇ ਗਏ ਬਜਟ ਤੋਂ ਕਾਫੀ ਨਿਰਾਸ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਨੂੰ ਕਿਸੇ ਪਾਸਿਓਂ ਵੀ ਕੋਈ ਸਹਿਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੀਨ ਸਮੇਤ ਹੋਰ ਦੇਸ਼ਾਂ ਦੀ ਸਰਕਾਰ ਕਾਰੋਬਾਰੀਆਂ ਦੀ ਪੂਰੀ ਮਦਦ ਕਰਦੀ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੀ ਨਾ ਤਾਂ ਵਪਾਰੀਆਂ ਨੂੰ ਕੋਈ ਸਹੂਲਤ ਦੇਣ ਦੀ ਕੋਈ ਯੋਜਨਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਦਾ ਕੋਈ ਸਹਿਯੋਗ ਹੈ।
ਖੇਡ ਉਦਯੋਗ ਦੇ ਸੰਜੇ ਨੇ ਕਿਹਾ ਕਿ ਵਪਾਰੀ ਸਰਕਾਰ ਨੂੰ ਪੈਸੇ ਦਿੰਦੇ ਹਨ ਪਰ ਸਰਕਾਰ ਵਪਾਰੀ ਵਰਗ ਵੱਲ ਕੋਈ ਧਿਆਨ ਨਹੀਂ ਦਿੰਦੀ। ਉਨ੍ਹਾਂ ਦੋਸ਼ ਲਾਇਆ ਹੈ ਕਿ ਸਰਕਾਰ ਮੁਫ਼ਤ ਵਿੱਚ ਵੰਡਣ ’ਤੇ ਕੇਂਦਰਿਤ ਹੈ ਅਤੇ ਵੋਟ ਬੈਂਕ ਇਕੱਠਾ ਕਰਨ ਵਿੱਚ ਲੱਗੀ ਹੋਈ ਹੈ। ਸੰਜੇ ਨੇ ਕਿਹਾ ਕਿ ਸਰਕਾਰ ਮੁਫਤ ਬਿਜਲੀ ਅਤੇ ਹੋਰ ਚੀਜ਼ਾਂ ਦੇਣ ‘ਚ ਲੱਗੀ ਹੋਈ ਹੈ। ਪਰ ਦੂਜੇ ਪਾਸੇ ਵਪਾਰੀ ਵਰਗ ਤੋਂ ਟੈਕਸ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਇਨਕਮ ਟੈਕਸ ਅਤੇ ਨਾ ਹੀ ਜੀਐਸਟੀ ਵਿੱਚ ਕੋਈ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਬਜਟ ਅਤੇ ਅੱਜ ਦੇ ਬਜਟ ਵਿੱਚ ਬਹੁਤਾ ਅੰਤਰ ਨਹੀਂ ਹੈ।
Comment here