.ਬਟਾਲਾ ਦੀ ਭਾਈਆਂ ਵਾਲੀ ਗਲੀ ਵਿਚ ਦਿਨ ਦਿਹਾੜੇ ਨੌਜਵਾਨਾਂ ਦੀਆਂ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦੀ ਘਟਨਾ ਸਾਮ੍ਹਣੇ ਆਈ ਹੈ ਇਸ ਘਟਨਾ ਵਿੱਚ ਇੱਕ ਧਿਰ ਦਾ ਯੋਧਾ ਨਾਮਕ ਨੌਜਵਾਨ ਦੇ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਅਤੇ ਰਾਹੁਲ ਦਾਤਰ ਨਾਮਕ ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਅਮ੍ਰਿਤਸਰ ਰੈਫਰ ਕੀਤਾ ਗਿਆ ਮੌਕੇ ਤੇ ਪੁਲਿਸ ਅਧਿਕਾਰੀਆਂ ਵਲੋਂ ਜਾਂਚ ਸ਼ੁਰੂ ਕਰ ਦਿਤੀ ਗਈ ਮਾਮਲਾ ਪੁਰਾਣੀ ਰੰਜਿਸ ਦਾ ਦੱਸਿਆ ਜਾ ਰਿਹਾ ਹੈ ਰਿਹਾਇਸ਼ੀ ਇਲਾਕੇ ਦੀ ਇਸ ਗਲੀ ਵਿਚ ਦਹਿਸ਼ਤ ਭਰਿਆ ਮਾਹੌਲ ਬਣਿਆ ਦਿਖਾਈ ਦਿੱਤਾ ਓਥੇ ਹੀ ਆਮ ਜਨਤਾ ਦਾ ਕਹਿਣਾ ਸੀ ਕਿ ਇਕਦਮ ਗੋਲੀਆਂ ਚੱਲਣ ਦੀ ਆਵਾਜ ਆਈ ਤੇ ਬਾਹਰ ਆਕੇ ਜਦ ਦੇਖਿਆ ਤੇ ਦੋ ਨੌਜਵਾਨ ਜ਼ਖਮੀ ਹਾਲਤ ਵਿਚ ਗਲੀ ਵਿਚ ਪਏ ਨਜਰ ਆਏ ਅਤੇ ਓਹਨਾ ਦੇ ਸਾਥੀ ਹੀ ਓਹਨਾ ਨੂੰ ਜ਼ਖਮੀ ਹਾਲਤ ਵਿੱਚ ਆਪਣੇ ਨਾਲ ਲੈਕੇ ਚਲੇ ਗਏ ਪੁਲਿਸ ਅਧਿਕਾਰੀ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕਿ ਜਾਂਚ ਸ਼ੁਰੂ ਹੈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਸਿਵਲ ਹਸਪਤਾਲ ਦੇ ਡਾਕਟਰ ਦਾ ਕਹਿਣਾ ਸੀ ਕਿ ਗੋਲੀਆਂ ਲੱਗਣ ਕਾਰਨ ਜ਼ਖਮੀ ਦੋ ਨੌਜਵਾਨਾਂ ਨੂੰ ਇਲਾਜ ਲਈ ਲਿਆਂਦਾ ਗਿਆ ਸੀ ਜਿਸ ਵਿਚੋਂ ਯੋਧਾ ਨਾਮਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਦੂਸਰਾ ਰਾਹੁਲ ਦਾਤਰ ਗੰਭੀਰ ਜ਼ਖਮੀ ਸੀ ਜਿਸਨੂੰ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ |
ਪੁਰਾਣੀ ਰੰਜਿਸ ਦੇ ਚਲਦਿਆਂ ਦਿਨ ਦਿਹਾੜੇ ਦੋ ਧਿਰਾਂ ਵਿਚਕਾਰ ਹੋਈ ਗੋ/ਲੀ ਬਾ/ਰੀ |
July 23, 20240
Related Articles
August 25, 20220
ਸਾਬਕਾ ਮੰਤਰੀ ਆਸ਼ੂ ਦੇ PA ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਮੀਨੂੰ ਮਲਹੋਤਰਾ ਦੀ 6 ਪ੍ਰਾਪਰਟੀ ਦੀ ਮਿਲੀ ਡਿਟੇਲ
ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤੇ ਜਾ ਚੁੱਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ‘ਤੇ ਵਿਜੀਲੈਂਸ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਵਿਜੀਲੈਂਸ ਇਸ ਕੇਸ ਵਿਚ ਮੀਨੂੰ ਮਲਹੋਤਰਾ ਨੂੰ ਨਾਮਜ
Read More
October 7, 20220
ਹਾਈਕੋਰਟ ਦਾ ਵੱਡਾ ਫੈਸਲਾ, ਸਿੱਖ ਉਮੀਦਵਾਰਾਂ ਨੂੰ ਪ੍ਰੀਖਿਆ ‘ਚ ਕੜਾ-ਕਿਰਪਾਨ ਪਹਿਨਣ ਦੀ ਮਿਲੀ ਇਜਾਜ਼ਤ
ਦਿੱਲੀ ਹਾਈਕੋਰਟ ਨੇ ਸਰਕਾਰੀ ਪ੍ਰੀਖਿਆਵਾਂ ਵੇਲੇ ਸਿੱਖ ਉਮੀਦਵਾਰਾਂ ਨੂੰ ਕੜਾ ਤੇ ਕਿਰਪਾਨ ਪਹਿਨ ਕੇ ਇਮਤਿਹਾਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (DSSSB) ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ
Read More
July 13, 20210
ਗੁਰਮੀਤ ਰਾਮ ਰਹੀਮ ਨੂੰ ਏਮਜ਼ ‘ਚ ਕਰਾਇਆ ਗਿਆ ਭਰਤੀ, ਕੀਤੀ ਜਾਵੇਗੀ ਐਂਡੋਸਕੋਪੀ…
ਬਲਾਤਕਾਰ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਪੈਰੋਲ ਤੇ ਬਾਹਰ ਆਏ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਸਿੰਘ
ਨੂੰ ਐਂਡੋਸਕੋਪੀ ਲਈ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Read More
Comment here