ਜਲੰਧਰ ਵਿੱਚ ਭਾਰਗੋ ਨਗਰ ਦੇ ਕਬੀਰ ਮੰਦਿਰ ਦੇ ਵਿੱਚ ਨਤਮਸਤਕ ਹੋਣ ਲਈ ਪਹੁੰਚੀ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ, ਉਹਨਾਂ ਦੇ ਵੱਲੋਂ ਮੰਦਰ ਦੇ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਸੰਗਤ ਨੂੰ ਵੀ ਸੰਬੋਧਨ ਕੀਤਾ ਤੇ ਲੋਕਾਂ ਦਾ ਧੰਨਵਾਦ ਕੀਤਾ ਕਿ ਮਹਿੰਦਰ ਭਗਤ ਨੂੰ ਉਹਨਾਂ ਦੇ ਵੱਲੋਂ ਇਲੈਕਸ਼ਨ ਜਤਾਏ ਗਏ ਨੇ ਇਸੇ ਦੇ ਨਾਲ ਨਾਲ ਮੀਡੀਆ ਨਾਲ ਗੱਲਬਾਤ ਕਰਦੇ ਹੋ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਹੈ ਕਿ ਅੱਜ ਉਹ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਨੇ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਅਤੇ ਆਉਣ ਵਾਲੇ ਇਲੈਕਸ਼ਨਾਂ ਨੂੰ ਲੈ ਕੇ ਵੀ ਰਣਨੀਤੀਆਂ ਤੈਅ ਕੀਤੀਆਂ ਜਾਣਗੀਆਂ ਉਹਨਾਂ ਕਿਹਾ ਕਿ ਉਹਨਾਂ ਲੋਕਾਂ ਦਾ ਧੰਨਵਾਦ ਕੀਤਾ ਹੈ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਕੈਂਡੀਡੇਟ ਨੂੰ ਮੌਕਾ ਦਿੱਤਾ ਹੈ ਤੇ ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਦਾ ਕਹਿਣਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰ ਰਹੇ ਹਨ ਉਹਨਾਂ ਕਿਹਾ ਸੀ ਕਿ ਉਹ ਹਫਤੇ ਦੇ ਵਿੱਚ ਦੋ ਦਿਨ ਜਲੰਧਰ ਰਹਿਣਗੇ ਓਏ ਉਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਤੇ ਉਹਨਾਂ ਲੋਕਾਂ ਦੇ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਲਈ ਜਲੰਧਰ ਦੇ ਵਿੱਚ ਆਏ ਹਨ ਇਸੇ ਦੇ ਨਾਲ ਉਹਨਾਂ ਕਿਹਾ ਕਿ ਨਿਗਮ ਦੀਆਂ ਚੋਣਾਂ ਦੇ ਵਿੱਚ ਵੀ ਉਹਨਾਂ ਦੀ ਪਾਰਟੀ ਨੂੰ ਜਰੂਰ ਬਹੁਮਤ ਮਿਲੇਗੀ ਤੇ ਆਮ ਆਦਮੀ ਪਾਰਟੀ ਦਾ ਹੀ ਮੇਅਰ ਜਲੰਧਰ ਦੇ ਵਿੱਚ ਬਣੇਗਾ।