Site icon SMZ NEWS

ਕਾਲਜ ਦੇ ਵਿੱਚ ਹੋਈ ਵੱਡੀ ਅਣਹੋਣੀ ਵਿਦਿਆਰਥੀਆਂ ਨੇ ਭੱਜ ਕੇ ਬਚਾਈ ਜਾ/ਨ |

ਇਸ ਵੇਲੇ ਖੰਨਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਇਕ ਕਾਲਜ ਵਿਚ ਵਿਦਿਆਰਥੀਆਂ ਵਿਚਾਲੇ ਲੜਾਈ ਹੋ ਗਈ ਜਿਸ ਵਿਚ ਗੋਲ਼ੀਆਂ ਵੀ ਚੱਲੀਆਂ ਹਨ। ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫ਼ਾਇਰਿੰਗ ਵਿਚ ਕਾਲਜ ਦਾ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ ਹੈ। ਵਿਦਿਆਰਥੀਆਂ ਨੇ ਭੱਜ ਕੇ ਜਾਨ ਬਚਾਈ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਲਜ ਵਿਚ ਕੁਝ ਵਿਦਿਆਰਥੀਆਂ ਦੀ ਲੜਾਈ ਹੋਈ। ਇਸ ਦੌਰਾਨ ਇਕ ਗਰੁੱਪ ਨੇ ਪਿਸਤੌਲ ਨਾਲ ਗੋਲ਼ੀਆਂ ਚਲਾ ਦਿੱਤੀਆਂ। ਕੁਝ ਵਿਦਿਆਰਥੀ ਭੱਜ ਕੇ ਪ੍ਰਿੰਸੀਪਲ ਦੇ ਕਮਰੇ ਵੱਲ ਭੱਜੇ ਤਾਂ ਉੱਥੇ ਖੜ੍ਹੇ ਕਾਲਜ ਦੇ ਮੁਲਾਜ਼ਮ ਨੂੰ ਗੋਲ਼ੀ ਲੱਗ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਸ ਸਬੰਧੀ ਕਾਲਜ ਦੇ ਸੁਰੱਖਿਆ ਮੁਲਾਜ਼ਮ ਸਤਨਾਮ ਸਿੰਘ ਨੇ ਦੱਸਿਆ ਕਿ ਕਾਲਜ ਦੇ ਬਾਹਰ ਕੁਝ ਬੱਚਿਆਂ ਦੀ ਲੜਾਈ ਹੋਈ ਸੀ। ਜਦੋਂ ਫ਼ਾਇਰਿੰਗ ਦੀ ਆਵਾਜ਼ ਆਈ ਤਾਂ ਉਹ ਬਾਹਰ ਵੇਖਣ ਗਏ, ਇੰਨੇ ਨੂੰ ਇਕ ਬੱਚਾ ਭੱਜ ਕੇ ਕਾਲਜ ਅੰਦਰ ਆ ਗਿਆ। ਮਗਰੋਂ ਕਿਸੇ ਨੇ ਉਸ ‘ਤੇ ਗੋਲ਼ੀ ਚਲਾ ਦਿੱਤੀ, ਜੋ ਕਾਲਜ ਦੇ ਮੁਲਾਜ਼ਮ ਹੁਸਨ ਲਾਲ ਦੀ ਲੱਤ ਵਿਚ ਜਾ ਲੱਗੀ। ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਹੈ।

Exit mobile version