ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅੰਬਾਲਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਉਹ ਹਰਿਆਣਾ ਦੇ ਸਿੱਖਾਂ ਨੂੰ ਇਕੱਲਾ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਰਿੰਗ ਰੋਡ ਦੇ ਨਾਲ ਸਰਵਿਸ ਲਾਈਨ ਬਣਾਉਣ ਲਈ ਨਿਤਿਨ ਗਡਕਰੀ ਨੂੰ ਮਿਲਣਗੇ, ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਪੰਜਾਬ ਦੇ ਸਾਬਕਾ ਡਿਪਟੀ ਸੀ.ਐਮ. ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਗੁਰੂ ਘਰਾਂ ‘ਚ ਪ੍ਰਬੰਧਾਂ ਨੂੰ ਸੁਚਾਰੂ ਕਰਨ ਦੀ ਗੱਲ ਵੀ ਕਹੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਹਰਿਆਣਾ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਅਤੇ ਪੰਜਾਬੀਆਂ ਦੀ ਵਸੋਂ ਹੈ, ਜਿਨ੍ਹਾਂ ਨੂੰ ਇੱਕਜੁਟ ਕਰਕੇ ਆਉਣ ਵਾਲੀ ਸਰਕਾਰ ਵਿੱਚ ਭਾਈਵਾਲ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਤੋਂ ਆਉਣ ਵਾਲੀ ਰਿੰਗ ਰੋਡ ’ਤੇ ਗੁਰੂਘਰ ਆਉਣ ਵਾਲੀਆਂ ਸੰਗਤਾਂ ਲਈ ਨਾ ਤਾਂ ਕੋਈ ਨਿਕਾਸ ਰੱਖਿਆ ਗਿਆ ਹੈ ਅਤੇ ਨਾ ਹੀ ਕੋਈ ਸਰਵਿਸ ਲਾਈਨ ਬਣਾਈ ਗਈ ਹੈ, ਜਿਸ ਸਬੰਧੀ ਉਹ ਦਿੱਲੀ ਵਿਖੇ ਨਿਤਿਨ ਗਡਕਰੀ ਨੂੰ ਮਿਲਣਗੇ। ਚੰਦੂ ਮਾਜਰਾ ਵੱਲੋਂ ਨੇ ਕਿਹਾ ਕਿ ਹਰਿਆਣਾ ਦੀ ਸੰਗਤ ਵੀ ਚਾਹੁੰਦੀ ਹੈ ਕਿ ਐਚ.ਐਸ.ਜੀ.ਐਮ ਕਮੇਟੀ ਦੀਆਂ ਚੋਣਾਂ ਜਲਦੀ ਹੋਣ ਪਰ ਹੁਣ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ।
Comment here