ਅਜ ਅਠਵੀ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਅਤੇ ਸਰਧਾ ਅਤੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕਿਆ ਅਤੇ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਇਸ ਮੌਕੇ ਸ੍ਰੋਮਣੀ ਕਮੇਟੀ ਵਲੌ ਵੀ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਜਿਥੇ ਸੰਗਤਾ ਨੂੰ ਵਧਾਈ ਦਿੱਤੀ ਗਈ ਉਥੇ ਹੀ ਸੰਗਤਾਂ ਤੇ ਪਹੁੰਚਣ ਤੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।
ਇਸ ਮੌਕੇ ਗਲਬਾਤ ਕਰਦਿਆਂ ਗੁਰੂ ਘਰ ਆਈਆਂ ਸਿੱਖ ਸੰਗਤਾਂ ਨੇ ਕਿਹਾ ਕਿ ਅਜ ਸਤਿਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾ ਮਨ ਵਿਚ ਕਾਫੀ ਖੁਸ਼ੀ ਅਤੇ ਉਤਸ਼ਾਹ ਹੈ ਸੰਗਤਾ ਵਡੀ ਗਿਣਤੀ ਵਿਚ ਹਾਜਰੀਆ ਭਰ ਰਹੀਆ ਹਨ ਅਤੇ ਸ੍ਰੋਮਣੀ ਕਮੇਟੀ ਵਲੌ ਪੁਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾ ਜੌ ਸੰਗਤਾ ਨੂੰ ਕਿਸੇ ਕਿਸਮ ਦੀ ਤੰਗੀ ਨਾ ਆਵੇ।ਸੰਗਤਾਂ ਸਵੇਰ ਦੀ ਹੀ ਵਡੀ ਗਿਣਤੀ ਵਿਚ ਗੁਰੂ ਘਰ ਪਹੁੰਚ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰ ਰਹੀਆ ਹਨ ਅਤੇ ਅਸੀਂ ਦੇਸ਼ਾ ਵਿਦੇਸ਼ਾਂ ਵਿਚ ਵਸਦੀਆਂ ਸੰਗਤਾ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੰਦੇ ਹਾ। ਇੱਸ ਮੋਕੇ ਓਨ੍ਹਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਗੁਰੁ ਜੀ ਪੰਜ ਸਾਲ ਦੀ ਉਮਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਪਾਵਨ ਪਵਿੱਤਰ ਗੱਦੀ ਦੇ ਮਾਲਿਕ ਬਣੇ ਤੇ ਤਿੰਨ ਸਾਲ ਤਕ ਉਸ ਗਦੀ ਦੇ ਵਿਰਾਜਮਾਨ ਰਹੇ, ਇਸ ਅਰਸੇ ਵਿੱਚ ਬਹੁਤ ਮਹਾਨ ਕਾਰਜ ਕੀਤੇ। ਮਨੁੱਖਤਾ ਦੀ ਭਲਾਈ ਵਾਸਤੇ ਕਈ ਕਾਰਜ ਕੀਤੇ ਸਨ। ਉਣਾ ਕਿਹਾ ਕਿ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਕਰਨ ਦਾ ਫਲਸਫਾ ਸੀ ਉਹ ਸਿਖਾਇਆ। ਉਣਾ ਕਿਹਾ ਕਿ ਸਤਿਗੁਰੂ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਸਮੁੱਚੀ ਸਿੱਖ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੁਬਾਰਕਬਾਦ ਦਿੰਦੇ ਹਾਂ।
Comment here