ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਡੇਰਾ ਬਾਬਾ ਨਾਨਕ ਅੰਦਰ ਚੋਰਾਂ ਅਤੇ ਨਸ਼ੇੜੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਨਿੱਤ ਨਵੇਂ ਦਿਨ ਰਾਹਗੀਰਾਂ, ਘਰਾਂ ਦੁਕਾਨਾਂ ਆਦਿ ਨੂੰ ਆਪਣੀ ਲੁੱਟ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ ਤੇ ਉੱਥੇ ਹੀ ਹੁਣ ਗੁਰੂ ਘਰਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ।ਇਸੇ ਤਰ੍ਹਾਂ ਦਾ ਮਾਮਲਾ ਬੀਤੀ ਰਾਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਨਿੱਕੋਸਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਸ੍ਰੀ ਰਾਮਪ੍ਰਸਾਦ ਵਿੱਚੋਂ ਚੋਰ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਨਰਿੰਦਰ ਸਿੰਘ ਅਤੇ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਬਾਬਾ ਜੀ ਗੁਰਦੁਆਰਾ ਸਾਹਿਬ ਨਿਤਨੇਮ ਕਰਨ ਪਹੁੰਚੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਪਏ ਸਨ ਤੇ ਅੰਦਰ ਜਾ ਕੇ ਦੇਖਿਆ ਤਾਂ ਗੁਰਦੁਆਰਾ ਸਾਹਿਬ ਦੇ ਗੋਲਕ ਟੁਟੀ ਪਈ ਸੀ ਹੈਡ ਗ੍ਰੰਥੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੂਚਿਤ ਕੀਤਾ ਗਿਆ ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਗੁਰਦੁਆਰਾ ਸਾਹਿਬ ਦੀਆਂ ਦੋਨੇ ਗੋਲਕਾਂ ਟੁੱਟੀਆਂ ਪਈਆਂ ਸਨ, ਸਟੋਰ ਰੂਮ ਵਿੱਚ ਇੱਕ ਤਾਂਬੇ ਦੀ ਦੇਗ, ਦੇਸੀ ਘਿਓ ਦਾ ਟੀਨ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਚੋਰ ਚੋਰੀ ਕਰਕੇ ਫਰਾਰ ਹੋਏ ਹਨ ਉਹਨਾਂ ਦੱਸਿਆ ਇਸ ਸੰਬੰਧ ਵਿੱਚ ਪੁਲਿਸ ਨੂੰ 112 ਨੰਬਰ ਤੇ ਸਕਾਈਤ ਦਰਜ ਕਰਾਈ ਗਈ ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਉਕਤ ਘਟਨਾ ਦਾ ਜਾਇਜ਼ਾ ਲਿਆ ਗਿਆ।ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਾਡੇ ਪਿੰਡ ਨਿੱਕੋਸਰਾਂ ਦੇ ਵਿੱਚ ਚਿੱਟੇ ਦਾ ਨਸਾ ਸ਼ਰੇਆਮ ਵਿਕ ਰਿਹਾ ਹੈ,ਇਹਨਾਂ ਨਸ਼ੇ ਦੇ ਸੌਦਾਗਰਾਂ ਤੇ ਸਖਤ ਕਾਰਵਾਈ ਕਰਕੇ ਨੱਥ ਪਾਈ ਜਾਵੇ ਕਿਉਂਕਿ ਨਸ਼ੇੜੀ ਆਪਣੀ ਨਸ਼ੇ ਦੀ ਪੂਰਤੀ ਲਈ ਅਜਿਹੀਆਂ ਘਟਨਾਵਾਂ ਨੂੰ ਇਲਜ਼ਾਮ ਦੇ ਰਹੇ ਹਨ।ਇਸ ਸਬੰਧੀ ਜਦੋਂ ਸਾਡੇ ਵੱਲੋਂ ਪੁਲਿਸ ਤੇ ਜਾਂਚ ਅਧਿਕਾਰੀ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸਾਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਮੌਕੇ ਤੇ ਪਹੁੰਚੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਚੋਰਾਂ ਨੂੰ ਫੜਨ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਜਲਦੀ ਹੀ ਚੋਰ ਪੁਲਿਸ ਦੀਆਂ ਸਲਾਖਾਂ ਪਿੱਛੇ ਹੋਣਗੇ।
Comment here