ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੁੱਧ ਅੱਜ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਜ਼ਿਲਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਆਗੂ ਸਾਹਿਬ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਰਤੀਰੇ ਵਿਰੁੱਧ ਅੱਜ ਪੂਰੇ ਦੇਸ਼ ਅੰਦਰ ਪੁਤਲੇ ਸਾੜੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨੇ ਮੰਨ ਲੈਂਦੀ ਉਹਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਐਮਐਸਪੀ ਦੇ ਗਰੰਟੀ ਦੇਣ ਦਾ ਵਾਅਦਾ ਕਰਕੇ ਇਸ ਚੋਂ ਭੱਜ ਰਹੀ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਨੇ ਕਿਹਾ ਕਿ ਮੋਦੀ ਸਰਕਾਰ ਤੋਂ ਆਪਣੇ ਹੱਕ ਲੈ ਕੇ ਹੀ ਪਿੱਛੇ ਹਟਣਗੇ।
ਕੇਂਦਰ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਨੇ ਜੰਮ ਕੇ ਕੀਤਾ ਪ੍ਰ/ਦ/ਰ/ਸ਼/ਨ ਕਿਹਾ ,” ਮੋ.ਦੀ ਸਰਕਾਰ ਤੋਂ ਆਪਣੇ ਹੱਕ ਲੈ ਕੇ ਹੀ ਪਿੱਛੇ ਮੁੜਾਂਗੇ “ !

Related tags :
Comment here