ਜਲੰਧਰ ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਇਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਉਕਤ ਵਿਅਕਤੀ ਤੋਂ ਨਕਦੀ ਅਤੇ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਘਟਨਾ ‘ਚ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁਰਨਾਮ ਪੁੱਤਰ ਦੀਪਕ ਨੇ ਦੱਸਿਆ ਕਿ ਉਸ ਦਾ ਪਿਤਾ ਲੰਮਾ ਪਿੰਡ ਚੌਕ ਤੋਂ ਰਾਤ ਦੀ ਡਿਊਟੀ ਕਰਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਕਾਲਾ ਸੰਘਿਆਂ ਰੋਡ ’ਤੇ ਸੂਰ ਮੰਡੀ ਨੇੜੇ 6 ਤੋਂ 7 ਹਮਲਾਵਰਾਂ ਨੇ ਉਸ ਦੇ ਪਿਤਾ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਲੁਟੇਰੇ ਫੋਨ ਅਤੇ 1000 ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ‘ਚ ਇਲਾਜ ਦੌਰਾਨ ਪਿਤਾ ਦੇ ਸਿਰ ਅਤੇ ਉਂਗਲੀ ‘ਤੇ 12 ਟਾਂਕੇ ਲੱਗੇ ਹਨ। ਘਟਨਾ ਦੀ ਸ਼ਿਕਾਇਤ ਥਾਣਾ ਭਾਰਗਵ ਕੈਂਪ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਪੀੜਤ ਜਤਿੰਦਰ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤ ਨੇ ਦੱਸਿਆ ਕਿ ਉਹ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਗਿਆ ਸੀ ਜਿੱਥੇ ਡਿਊਟੀ ਦੌਰਾਨ ਪੁਲੀਸ ਮੁਲਾਜ਼ਮ ਸੌਂ ਰਿਹਾ ਸੀ। ਜਦੋਂ ਪੀੜਤ ਨੇ ਉਸ ਨੂੰ ਚੁੱਕ ਕੇ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਤਾਂ ਪੁਲਸ ਮੁਲਾਜ਼ਮ ਸੁਖਵੰਤ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਥੱਪੜ ਵੀ ਮਾਰ ਦਿੱਤਾ।