News

ਬੇਰੁਜ਼ਗਾਰੀ ਬਣ ਰਹੀ ਹੈ ਨਸ਼ੇ ਦਾ ਮੁੱਖ ਕਾਰਨ ? ਆਰਥਿਕ ਤੰਗੀ ਅਤੇ ਰੋਜੀ ਰੋਟੀ ਕਮਾਉਣ ਖਾਤਰ ਨਸ਼ਾ ਵੇਚਣ ਨੂੰ ਹੋਇਆ ਮਜਬੂਰ !

ਏਸੀਪੀ ਨੌਰਥ ਦਮਨ ਵੀਰ ਸਿੰਘ ਨੇ ਕਿਹਾ ਕਿ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੂਬੇ ‘ਚ ਚੌਕਸੀ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 1 ਜਲੰਧਰ ਦੀ ਇੱਕ ਟੀਮ ਸੀਜੇਐਸ ਪਬਲਿਕ ਸਕੂਲ ਸਰਵਿਸ ਲੇਨ ਜੀ.ਟੀ ਰੋਡ ਜਲੰਧਰ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੇ ਬਿਧੀਪੁਰ ਪਿੰਡ ਵਾਲੇ ਪਾਸੇ ਤੋਂ ਇੱਕ ਵਿਅਕਤੀ ਨੂੰ ਹੈਂਡਬੈਗ ਲੈ ਕੇ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮ ਨੇ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਹੈਂਡਬੈਗ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਿਸ ਵਿੱਚੋਂ 1.6 ਕਿਲੋ ਅਫੀਮ ਬਰਾਮਦ ਹੋਈ।

ਵੀ ਉ – ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਿਸ ਦੀ ਪਛਾਣ ਰਾਮ ਪਰਸ਼ਾਦ ਪੁੱਤਰ ਸੀਆ ਰਾਮ ਵਾਸੀ ਪਿੰਡ ਕਮੂਆ ਪੀ.ਐਸ ਬੰਦ ਬੋਰਾ ਜ਼ਿਲ੍ਹਾ ਬਰੇਲੀ ਉੱਤਰ ਪ੍ਰਦੇਸ਼ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਡਿਵੀਜ਼ਨ ਨੰਬਰ 1 ਵਿਖੇ ਐਫ.ਆਈ.ਆਰ 111 ਮਿਤੀ 03-08-2024 ਤਹਿਤ 18-61-85 ਐਨ.ਡੀ.ਪੀ.ਐਸ ਐਕਟ ਦਰਜ ਕਰ ਲਿਆ ਹੈ।ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀ ਨੇ ਕਬੂਲ ਕੀਤਾ ਕਿ ਉਹ ਇੱਕ ਰਿਕਸ਼ਾ ਚਲਾਉਂਦਾ ਸੀ , ਪਰ ਆਰਥਿਕ ਤੰਗੀ ਕਾਰਨ ਉਸ ਨੇ ਰੋਜ਼ੀ ਰੋਟੀ ਕਮਾਉਣ ਲਈ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ।

Comment here

Verified by MonsterInsights