ਸੁਪਰੀਮ ਕੋਰਟ(SC) ਨੇ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ (AAP ) ਨੇਤਾ ਮਨੀਸ਼ ਸਿਸੋਦੀਆ(Manish Sisodia) ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ। ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਆਪਣਾ ਪਾਸਪੋਰਟ ਸੌਂਪਣ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ।
ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ ਪਿਛਲੇ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ। ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਨੂੰ ਅਤੇ ਈਡੀ ਨੇ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ।
ਸ਼ਰਾਬ ਨੀਤੀ ਮਾਮਲੇ ‘ਚ AAP ਨੇਤਾ ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ, 17 ਮਹੀਨੇ ਮਗਰੋਂ Supreme Court ਤੋਂ ਮਿਲੀ ਜ਼ਮਾਨਤ |
Related tags :
Comment here