News

ਕੋਲਕਾਤਾ ਮਹਿਲਾ ਡਾਕਟਰ ਮਾਮਲੇ ‘ਚ ਬੰਦ ਪੰਜਾਬ ਦੇ ਹਸਪਤਾਲ ਡਾਕਟਰਾਂ ਕੀਤੀ ਹੜਤਾਲ, ਮਰੀਜ਼ ਪ੍ਰੇਸ਼ਾਨ |

ਜਲੰਧਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਅੱਜ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਦਰਅਸਲ, ਕੋਲਕਾਤਾ ਵਿੱਚ ਇੱਕ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਓਪੀਡੀ ਸੁਵਿਧਾਵਾਂ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਹਸਪਤਾਲ ਵਿੱਚ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਦੀ ਘਟਨਾ ਅਤਿ ਨਿੰਦਣਯੋਗ ਹੈ।

ਰੈਜ਼ੀਡੈਂਟ ਡਾਕਟਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਅੱਜ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਰੈਜ਼ੀਡੈਂਟ ਡਾਕਟਰ ਲਈ ਨਿਆਂ ਦਾ ਹੀ ਨਹੀਂ ਸਗੋਂ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਦਾ ਵੀ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ। ਇਸ ਦੌਰਾਨ ਡਾਕਟਰਾਂ ਨੇ ਸਿਹਤ ਸੰਭਾਲ ਪੇਸ਼ੇਵਰਾਂ ਨਾਲ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਉਹ ਕਈ ਵਾਰ ਮੰਗ ਕਰ ਚੁੱਕੇ ਹਨ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਜਾਵੇ ਪਰ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਾ ਰਿਹਾ। ਦੂਜੇ ਪਾਸੇ ਪਿਛਲੇ ਦਿਨ ਹਸਪਤਾਲਾਂ ਵਿੱਚ ਸਰਕਾਰੀ ਛੁੱਟੀ ਹੋਣ ਕਾਰਨ ਅਗਲੇ ਦਿਨ ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Comment here

Verified by MonsterInsights