ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਤੇ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਕੈਬਨੇਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਅੱਜ ਜੇਕਰ ਪਟਿਆਲਾ ਦੀ ਗੱਲ ਕਰੀਏ ਤਾਂ ਪਟਿਆਲਾ ਦੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਪਟਿਆਲਾ ਸਥਿਤ ਘਰ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਤਰਫ ਤੋਂ ਘਿਰਾਓ ਕੀਤਾ ਗਿਆ ਜਿੱਥੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਪਿਛਲੇ ਸਮੇਂ ਦੌਰਾਨ ਦਿੱਲੀ ਦੀ ਬਰੂਹਾਂ ਦੇ ਉੱਪਰ ਇੱਕ ਸਾਲ ਤੋਂ ਵੱਧ ਦੇ ਸਮੇਂ ਲਈ ਸੰਘਰਸ਼ ਕੀਤਾ ਸੀ ਅਤੇ ਕੇਂਦਰ ਸਰਕਾਰ ਦੀ ਤਰਫ ਤੋਂ ਸਾਡੀਆਂ ਮੰਗਾਂ ਜਿਹੜੀਆਂ ਨੇ ਉਹ ਮਨ ਵੀ ਲਿੱਤੀਆਂ ਸੀ ਲੇਕਿਨ ਉਹਨਾਂ ਹੀ ਮੰਗਾਂ ਦੇ ਲਈ ਅਸੀਂ ਅੱਜ ਫਿਰ ਤੋਂ ਸੰਘਰਸ਼ ਕਰ ਰਹੇ ਹਾਂ ਕਿਉਂਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਸੀ ਤੇ ਅਸੀਂ ਅੱਜ ਜਿੱਥੇ ਕੇਂਦਰ ਸਰਕਾਰ ਤੋਂ ਖਫਾ ਹਾਂ ਉੱਥੇ ਹੀ ਪੰਜਾਬ ਸਰਕਾਰ ਤੋਂ ਵੀ ਅਸੀਂ ਨਿਰਾਸ਼ ਹਾਂ ਕਿਉਂਕਿ ਪੰਜਾਬ ਦੇ ਕੈਬਿਨਟ ਮੰਤਰੀ ਅਤੇ ਵਿਧਾਇਕ ਜਿਹੜੇ ਅਸੀਂ ਜਿਤਾ ਕੇ ਭੇਜੇ ਸੀ ਉਹਨਾਂ ਨੇ ਸਾਡੀ ਕੋਈ ਵੀ ਆਵਾਜ਼ ਜਿਹੜੀ ਹੈ ਕੇਂਦਰ ਸਰਕਾਰ ਤੱਕ ਨਹੀਂ ਪਹੁੰਚਾਈ ਧਰਤੀ ਹੇਠਲਾ ਪਾਣੀ ਜਿਹੜਾ ਹੈ ਉਸਦਾ ਪੱਧਰ ਘੱਟਦਾ ਜਾ ਰਿਹਾ ਹੈ ਜਿਸ ਲਈ ਪੰਜਾਬ ਸਰਕਾਰ ਕੁਝ ਵੀ ਧਿਆਨ ਨਹੀਂ ਦੇ ਰਹੀ ਇਸ ਦੇ ਨਾਲ ਹੀ ਸਾਡੀਆਂ ਫਸਲਾਂ ਦੇ ਉੱਪਰ ਐਮਐਸਪੀ ਦੀ ਮੰਗ ਹੈ ਜਿਸ ਵੱਲ ਸਰਕਾਰ ਕੁਝ ਵੀ ਨਹੀਂ ਕਰ ਰਹੀ ਅਤੇ ਅਸੀਂ ਅੱਜ ਇਹ ਯਾਦ ਕਰਵਾਉਣਾ ਚਾਹੁੰਦੇ ਹਾਂ ਪੰਜਾਬ ਦੇ ਕੈਬਿਨਟ ਮੰਤਰੀਆਂ ਨੂੰ ਕਿ ਉਹ ਸਾਡੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਣ |