News

ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਪੁਲਿਸ ਨੇ ਕੀਤਾ ਕਾਬੂ ਪੁਲਿਸ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ |

ਜਲੰਧਰ ਨਗਰ ਨਿਗਮ ਦੇ ਕਰਮਚਾਰੀ ਦੀਪਕ ਕੁਮਾਰ ਉਰਫ ਦੀਪੂ ਦੇ ਕਤਲ ਮਾਮਲੇ ‘ਚ ਪੁਲਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ, ਕੁਝ ਦਿਨ ਪਹਿਲਾਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੂਟਾ ਮੰਡੀ ਵਿੱਚ ਕੁਝ ਵਿਅਕਤੀਆਂ ਵੱਲੋਂ ਦੀਪੂ ਦਾ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਅਵਤਾਰ ਸੁਮਨ ਉਰਫ ਤਾਰੀ ਪੁੱਤਰ ਹਰਬੰਸ ਲਾਲ, ਜੌਨੀ ਪੁੱਤਰ ਹਰਬੰਸ ਲਾਲ, ਵਿਜੇ ਕੁਮਾਰ ਵਾਸੀ ਨਿਊ ਜੱਲੋਵਾਲ ਅਬਾਦੀ, ਜਲੰਧਰ ਅਤੇ ਰਜਤ ਨਾਹਰ ਉਰਫ ਨੋਨਾ ਪੁੱਤਰ ਰਸ਼ਪਾਲ ਸਿੰਘ ਵਾਸੀ ਲਾਂਬੜਾ ਵਜੋਂ ਹੋਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਅਜੇ ਕੁਮਾਰ ਪੁੱਤਰ ਵਿਕਰਮਜੀਤ ਸਿੰਘ ਵਾਸੀ ਭਾਰਗਵ ਕੈਂਪ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵੱਡਾ ਭਰਾ ਦੀਪਕ ਕੁਮਾਰ ਉਰਫ ਦੀਪੂ ਨਗਰ ਨਿਗਮ ‘ਚ ਸਵੀਪਰ ਦਾ ਕੰਮ ਕਰਦਾ ਸੀ | ਅਜੇ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਉਰਫ ਤਾਰੀ ਦਾ ਦੋਸਤ ਹੈ ਅਤੇ ਕਰੀਬ ਦੋ ਮਹੀਨੇ ਪਹਿਲਾਂ ਅਵਤਾਰ ਨੇ ਉਸ ਤੋਂ 1.50 ਲੱਖ ਰੁਪਏ ਲਏ ਸਨ।

ਸ਼ਿਕਾਇਤਕਰਤਾ ਨੇ ਦੱਸਿਆ ਕਿ 20 ਅਗਸਤ ਨੂੰ ਸ਼ਾਮ 7 ਵਜੇ ਦੇ ਕਰੀਬ ਉਸ ਦਾ ਭਰਾ ਅਤੇ ਉਸ ਦਾ ਦੋਸਤ ਅਨਿਲ ਕੁਮਾਰ ਉਰਫ ਗੱਗੂ ਉਕਤ ਪੈਸੇ ਲੈਣ ਲਈ ਬੂਟਾ ਮੰਡੀ, ਜਲੰਧਰ ਗਏ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅਵਤਾਰ ਸਿੰਘ ਤਾਰੀ ਨੇ 9-10 ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਨਾਲ ਝਗੜਾ ਕਰ ਕੇ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਭਰਾ ਦੀਪਕ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਸ ਘਟਨਾ ਵਿੱਚ ਅਨਿਲ ਕੁਮਾਰ ਗੱਗੂ ਵੀ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਭਾਰਗਵ ਵਿਖੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਜੌਨੀ ਅਤੇ ਰਜਤ ਨਾਹਰ ਨੋਨਾ ਦੇ ਕਬਜ਼ੇ ’ਚੋਂ ਵਾਰਦਾਤ ’ਚ ਵਰਤੇ ਦੋ ਚਾਕੂ (ਦਾਤਾਰ) ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Comment here

Verified by MonsterInsights